ਲੂਕਸ 19

ਉਸ ਨੇ ਕਿਹਾ: “ਇੱਕ ਨੇਕ ਆਦਮੀ ਆਪਣੇ ਆਪ ਨੂੰ ਰਾਜਾ ਬਣਾਉਣ ਲਈ ਅਤੇ ਫਿਰ ਵਾਪਸ ਆਉਣ ਲਈ ਇੱਕ ਦੂਰ ਦੇਸ਼ ਗਿਆ।

Luke 19:12 (UKJV) He said therefore, A certain nobleman went into a far country to receive for himself a kingdom, and to return.

10ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”

11ਜਦੋਂ ਉਹ ਇਹ ਸੁਣ ਰਹੇ ਸਨ ਤਾਂ ਯਿਸ਼ੂ ਨੇ ਉਹਨਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ ਕਿਉਂਕਿ ਉਹ ਯੇਰੂਸ਼ਲੇਮ ਦੇ ਨੇੜੇ ਸੀ ਅਤੇ ਲੋਕਾਂ ਨੇ ਸੋਚਿਆ ਕਿ ਪਰਮੇਸ਼ਵਰ ਦਾ ਰਾਜ ਜਲਦੀ ਆਵੇਗਾ।

12ਉਸ ਨੇ ਕਿਹਾ: “ਇੱਕ ਨੇਕ ਆਦਮੀ ਆਪਣੇ ਆਪ ਨੂੰ ਰਾਜਾ ਬਣਾਉਣ ਲਈ ਅਤੇ ਫਿਰ ਵਾਪਸ ਆਉਣ ਲਈ ਇੱਕ ਦੂਰ ਦੇਸ਼ ਗਿਆ।

13ਇਸ ਲਈ ਉਸ ਨੇ ਆਪਣੇ ਦਸ ਸੇਵਕਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਦਸ ਸੋਨੇ ਦੇ ਸਿੱਕੇ ਦਿੱਤੇ ਅਤੇ ਕਿਹਾ, ‘ਮੇਰੇ ਵਾਪਸ ਆਉਣ ਤੱਕ ਇਸ ਪੈਸੇ ਨਾਲ ਵਪਾਰ ਕਰਨਾ।’

14“ਪਰ ਉਸ ਦੀ ਪਰਜਾ ਉਸ ਨਾਲ ਨਫ਼ਰਤ ਕਰਦੀ ਸੀ ਅਤੇ ਉਸ ਦੇ ਮਗਰੋਂ ਸੇਵਕਾਂ ਦੁਆਰਾ ਸੰਦੇਸ਼ ਭੇਜਿਆ, ‘ਅਸੀਂ ਨਹੀਂ ਚਾਹੁੰਦੇ ਕਿ ਇਹ ਆਦਮੀ ਸਾਡਾ ਰਾਜਾ ਬਣੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.