16“ਪਹਿਲਾਂ ਦਾਸ ਆਇਆ ਅਤੇ ਬੋਲਿਆ, ‘ਸ਼੍ਰੀਮਾਨ ਜੀ, ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕਿਆ ਤੋਂ ਮੈਂ ਦਸ ਹੋਰ ਕਮਾਏ ਹਨ।’
17“ਉਸ ਦੇ ਮਾਲਕ ਨੇ ਜਵਾਬ ਦਿੱਤਾ, ‘ਸ਼ਾਬਾਸ਼, ਮੇਰੇ ਚੰਗੇ ਸੇਵਕ! ਕਿਉਂਕਿ ਤੂੰ ਬਹੁਤ ਥੋੜ੍ਹੇ ਵਿੱਚ ਵਫ਼ਾਦਾਰ ਰਿਹਾ ਹੈ, ਇਸ ਲਈ ਤੂੰ ਹੋਰ ਦਸ ਸ਼ਹਿਰਾਂ ਦੀ ਜਿੰਮੇਦਾਰੀ ਸੰਭਾਲ।’
18“ਦੂਸਰਾ ਦਾਸ ਆਇਆ ਅਤੇ ਬੋਲਿਆ, ‘ਸ਼੍ਰੀਮਾਨ ਜੀ, ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕਿਆ ਤੋਂ ਮੈਂ ਪੰਜ ਹੋਰ ਕਮਾਏ ਹਨ।’
19“ਉਸ ਦੇ ਮਾਲਕ ਨੇ ਜਵਾਬ ਦਿੱਤਾ, ‘ਤੂੰ ਪੰਜ ਸ਼ਹਿਰਾਂ ਦੀ ਜਿੰਮੇਦਾਰੀ ਸੰਭਾਲ।’
20“ਫਿਰ ਇੱਕ ਹੋਰ ਨੌਕਰ ਆਇਆ ਅਤੇ ਉਸ ਨੇ ਆ ਕੇ ਕਿਹਾ, ‘ਸ਼੍ਰੀਮਾਨ ਜੀ, ਇਹ ਹੈ ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕੇ, ਜਿਸ ਨੂੰ ਮੈਂ ਕੱਪੜੇ ਦੇ ਟੁਕੜੇ ਵਿੱਚ ਲਪੇਟ ਕੇ ਰੱਖਿਆ ਹੋਇਆ ਹੈ।