20“ਫਿਰ ਇੱਕ ਹੋਰ ਨੌਕਰ ਆਇਆ ਅਤੇ ਉਸ ਨੇ ਆ ਕੇ ਕਿਹਾ, ‘ਸ਼੍ਰੀਮਾਨ ਜੀ, ਇਹ ਹੈ ਤੁਹਾਡੇ ਦਿੱਤੇ ਦਸ ਸੋਨੇ ਦੇ ਸਿੱਕੇ, ਜਿਸ ਨੂੰ ਮੈਂ ਕੱਪੜੇ ਦੇ ਟੁਕੜੇ ਵਿੱਚ ਲਪੇਟ ਕੇ ਰੱਖਿਆ ਹੋਇਆ ਹੈ।
21ਮੈਂ ਤੁਹਾਡੇ ਤੋਂ ਡਰਦਾ ਸੀ, ਕਿਉਂਕਿ ਤੁਸੀਂ ਸਖ਼ਤ ਆਦਮੀ ਹੋ। ਤੁਸੀਂ ਉਹ ਕੱਢ ਲੈਂਦੇ ਹੋ ਜੋ ਤੁਸੀਂ ਨਹੀਂ ਲਾਇਆ ਅਤੇ ਜੋ ਬੀਜਿਆ ਨਹੀਂ ਉਹ ਵੱਢਦੇ ਹੋ।’
22“ਉਸ ਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਨੌਕਰ, ਮੈਂ ਤੇਰੇ ਹੀ ਸ਼ਬਦਾਂ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ। ਤੂੰ ਜਾਣਦਾ ਸੀ, ਕਿ ਮੈਂ ਸਖ਼ਤ ਆਦਮੀ ਹਾਂ, ਜੋ ਮੈਂ ਨਹੀਂ ਰੱਖਿਆ ਉਸ ਨੂੰ ਚੁੱਕ ਲੈਂਦਾ ਹੈ, ਅਤੇ ਜੋ ਮੈਂ ਨਹੀਂ ਬੀਜਿਆ ਉਹ ਵੱਢਦਾ ਹਾਂ?
23ਤਾਂ ਫਿਰ ਤੂੰ ਮੇਰੇ ਪੈਸੇ ਸ਼ਾਹੂਕਾਰਾਂ ਕੋਲ ਕਿਉਂ ਨਹੀਂ ਜਮ੍ਹਾਂ ਕਰਵਾਏ ਤਾਂ ਜੋ ਮੈਂ ਵਾਪਸ ਆਉਣ ਉੱਤੇ ਵਿਆਜ ਸਮੇਤ ਪ੍ਰਾਪਤ ਕਰ ਲੈਂਦਾ?’
24“ਤਦ ਉਸ ਨੇ ਉੱਥੇ ਖੜ੍ਹੇ ਲੋਕਾਂ ਨੂੰ ਕਿਹਾ, ‘ਉਸ ਕੋਲੋ ਸੋਨੇ ਦਾ ਸਿੱਕਾ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸ ਦੇ ਕੋਲ ਦਸ ਸਿੱਕੇ ਹਨ।’