ਲੂਕਸ 19

“ਤਦ ਉਸ ਨੇ ਉੱਥੇ ਖੜ੍ਹੇ ਲੋਕਾਂ ਨੂੰ ਕਿਹਾ, ‘ਉਸ ਕੋਲੋ ਸੋਨੇ ਦਾ ਸਿੱਕਾ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸ ਦੇ ਕੋਲ ਦਸ ਸਿੱਕੇ ਹਨ।’

Luke 19:24 (UKJV) And he said unto them that stood by, Take from him the pound, and give it to him that has ten pounds.

22“ਉਸ ਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਨੌਕਰ, ਮੈਂ ਤੇਰੇ ਹੀ ਸ਼ਬਦਾਂ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ। ਤੂੰ ਜਾਣਦਾ ਸੀ, ਕਿ ਮੈਂ ਸਖ਼ਤ ਆਦਮੀ ਹਾਂ, ਜੋ ਮੈਂ ਨਹੀਂ ਰੱਖਿਆ ਉਸ ਨੂੰ ਚੁੱਕ ਲੈਂਦਾ ਹੈ, ਅਤੇ ਜੋ ਮੈਂ ਨਹੀਂ ਬੀਜਿਆ ਉਹ ਵੱਢਦਾ ਹਾਂ?

23ਤਾਂ ਫਿਰ ਤੂੰ ਮੇਰੇ ਪੈਸੇ ਸ਼ਾਹੂਕਾਰਾਂ ਕੋਲ ਕਿਉਂ ਨਹੀਂ ਜਮ੍ਹਾਂ ਕਰਵਾਏ ਤਾਂ ਜੋ ਮੈਂ ਵਾਪਸ ਆਉਣ ਉੱਤੇ ਵਿਆਜ ਸਮੇਤ ਪ੍ਰਾਪਤ ਕਰ ਲੈਂਦਾ?’

24“ਤਦ ਉਸ ਨੇ ਉੱਥੇ ਖੜ੍ਹੇ ਲੋਕਾਂ ਨੂੰ ਕਿਹਾ, ‘ਉਸ ਕੋਲੋ ਸੋਨੇ ਦਾ ਸਿੱਕਾ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸ ਦੇ ਕੋਲ ਦਸ ਸਿੱਕੇ ਹਨ।’

25“ਉਹਨਾਂ ਨੇ ਕਿਹਾ, ‘ਸ਼੍ਰੀਮਾਨ ਜੀ, ਉਸ ਕੋਲ ਪਹਿਲਾਂ ਹੀ ਦਸ ਹੈ!’

26“ਉਸ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰੇਕ ਨੂੰ ਜਿਸ ਕੋਲ ਹੈ ਹੋਰ ਵੀ ਦਿੱਤਾ ਜਾਵੇਗਾ, ਪਰ ਜਿਸ ਕਿਸੇ ਕੋਲ ਕੁਝ ਵੀ ਨਹੀਂ ਹੈ ਉਸ ਤੋਂ ਜੋ ਉਹ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.