24“ਤਦ ਉਸ ਨੇ ਉੱਥੇ ਖੜ੍ਹੇ ਲੋਕਾਂ ਨੂੰ ਕਿਹਾ, ‘ਉਸ ਕੋਲੋ ਸੋਨੇ ਦਾ ਸਿੱਕਾ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸ ਦੇ ਕੋਲ ਦਸ ਸਿੱਕੇ ਹਨ।’
25“ਉਹਨਾਂ ਨੇ ਕਿਹਾ, ‘ਸ਼੍ਰੀਮਾਨ ਜੀ, ਉਸ ਕੋਲ ਪਹਿਲਾਂ ਹੀ ਦਸ ਹੈ!’
26“ਉਸ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰੇਕ ਨੂੰ ਜਿਸ ਕੋਲ ਹੈ ਹੋਰ ਵੀ ਦਿੱਤਾ ਜਾਵੇਗਾ, ਪਰ ਜਿਸ ਕਿਸੇ ਕੋਲ ਕੁਝ ਵੀ ਨਹੀਂ ਹੈ ਉਸ ਤੋਂ ਜੋ ਉਹ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।
27ਪਰ ਮੇਰੇ ਦੁਸ਼ਮਣ ਜੋ ਨਹੀਂ ਚਾਹੁੰਦੇ ਸਨ ਕਿ ਮੈਂ ਉਹਨਾਂ ਦਾ ਰਾਜਾ ਬਣਾ, ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ।’ ”
28ਇਹ ਕਹਿਣ ਤੋਂ ਬਾਅਦ, ਯਿਸ਼ੂ ਯੇਰੂਸ਼ਲੇਮ ਵੱਲ ਨੂੰ ਤੁਰ ਪਏ।