26“ਉਸ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰੇਕ ਨੂੰ ਜਿਸ ਕੋਲ ਹੈ ਹੋਰ ਵੀ ਦਿੱਤਾ ਜਾਵੇਗਾ, ਪਰ ਜਿਸ ਕਿਸੇ ਕੋਲ ਕੁਝ ਵੀ ਨਹੀਂ ਹੈ ਉਸ ਤੋਂ ਜੋ ਉਹ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।
27ਪਰ ਮੇਰੇ ਦੁਸ਼ਮਣ ਜੋ ਨਹੀਂ ਚਾਹੁੰਦੇ ਸਨ ਕਿ ਮੈਂ ਉਹਨਾਂ ਦਾ ਰਾਜਾ ਬਣਾ, ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ।’ ”
28ਇਹ ਕਹਿਣ ਤੋਂ ਬਾਅਦ, ਯਿਸ਼ੂ ਯੇਰੂਸ਼ਲੇਮ ਵੱਲ ਨੂੰ ਤੁਰ ਪਏ।
29ਜਦੋਂ ਯਿਸ਼ੂ ਜ਼ੈਤੂਨ ਨਾਮ ਦੇ ਪਹਾੜ ਉੱਤੇ ਇੱਕ ਪਿੰਡ ਬੈਥਫ਼ਗੇ ਅਤੇ ਬੈਥਨੀਆ ਦੇ ਨਗਰ ਪਹੁੰਚੇ, ਤਾਂ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਸ ਹੁਕਮ ਨਾਲ ਅੱਗੇ ਭੇਜਿਆ,
30“ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।