ਲੂਕਸ 19

“ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।

Luke 19:30 (UKJV) Saying, Go all of you into the village opposite to you; in the which at your entering all of you shall find a colt tied, whereon yet never man sat: loose him, and bring him here.

28ਇਹ ਕਹਿਣ ਤੋਂ ਬਾਅਦ, ਯਿਸ਼ੂ ਯੇਰੂਸ਼ਲੇਮ ਵੱਲ ਨੂੰ ਤੁਰ ਪਏ।

29ਜਦੋਂ ਯਿਸ਼ੂ ਜ਼ੈਤੂਨ ਨਾਮ ਦੇ ਪਹਾੜ ਉੱਤੇ ਇੱਕ ਪਿੰਡ ਬੈਥਫ਼ਗੇ ਅਤੇ ਬੈਥਨੀਆ ਦੇ ਨਗਰ ਪਹੁੰਚੇ, ਤਾਂ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਸ ਹੁਕਮ ਨਾਲ ਅੱਗੇ ਭੇਜਿਆ,

30“ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।

31ਜੇ ਕੋਈ ਤੁਹਾਨੂੰ ਪੁੱਛੇ, ‘ਤੁਸੀਂ ਇਸ ਨੂੰ ਕਿਉਂ ਖੋਲ੍ਹ ਰਹੇ ਹੋ?’ ਤਾਂ ਕਹੋ, ‘ਪ੍ਰਭੂ ਨੂੰ ਇਸ ਦੀ ਜ਼ਰੂਰਤ ਹੈ।’ ”

32ਜਿਨ੍ਹਾਂ ਨੂੰ ਭੇਜਿਆ ਗਿਆ ਸੀ ਉਹ ਗਏ ਅਤੇ ਉਹਨਾਂ ਨੂੰ ਸਭ ਕੁਝ ਉਵੇਂ ਮਿਲਿਆ ਜਿਵੇਂ ਪ੍ਰਭੂ ਨੇ ਉਹਨਾਂ ਨੂੰ ਕਿਹਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.