29ਜਦੋਂ ਯਿਸ਼ੂ ਜ਼ੈਤੂਨ ਨਾਮ ਦੇ ਪਹਾੜ ਉੱਤੇ ਇੱਕ ਪਿੰਡ ਬੈਥਫ਼ਗੇ ਅਤੇ ਬੈਥਨੀਆ ਦੇ ਨਗਰ ਪਹੁੰਚੇ, ਤਾਂ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਸ ਹੁਕਮ ਨਾਲ ਅੱਗੇ ਭੇਜਿਆ,
30“ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।
31ਜੇ ਕੋਈ ਤੁਹਾਨੂੰ ਪੁੱਛੇ, ‘ਤੁਸੀਂ ਇਸ ਨੂੰ ਕਿਉਂ ਖੋਲ੍ਹ ਰਹੇ ਹੋ?’ ਤਾਂ ਕਹੋ, ‘ਪ੍ਰਭੂ ਨੂੰ ਇਸ ਦੀ ਜ਼ਰੂਰਤ ਹੈ।’ ”
32ਜਿਨ੍ਹਾਂ ਨੂੰ ਭੇਜਿਆ ਗਿਆ ਸੀ ਉਹ ਗਏ ਅਤੇ ਉਹਨਾਂ ਨੂੰ ਸਭ ਕੁਝ ਉਵੇਂ ਮਿਲਿਆ ਜਿਵੇਂ ਪ੍ਰਭੂ ਨੇ ਉਹਨਾਂ ਨੂੰ ਕਿਹਾ ਸੀ।
33ਜਦੋਂ ਉਹ ਗਧੀ ਦੇ ਬੱਚੇ ਨੂੰ ਖੋਲ੍ਹ ਰਹੇ ਸਨ ਤਾਂ ਉਸ ਦੇ ਮਾਲਕਾਂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”