ਲੂਕਸ 19

ਜਿਨ੍ਹਾਂ ਨੂੰ ਭੇਜਿਆ ਗਿਆ ਸੀ ਉਹ ਗਏ ਅਤੇ ਉਹਨਾਂ ਨੂੰ ਸਭ ਕੁਝ ਉਵੇਂ ਮਿਲਿਆ ਜਿਵੇਂ ਪ੍ਰਭੂ ਨੇ ਉਹਨਾਂ ਨੂੰ ਕਿਹਾ ਸੀ।

Luke 19:32 (UKJV) And they that were sent went their way, and found even as he had said unto them.

30“ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।

31ਜੇ ਕੋਈ ਤੁਹਾਨੂੰ ਪੁੱਛੇ, ‘ਤੁਸੀਂ ਇਸ ਨੂੰ ਕਿਉਂ ਖੋਲ੍ਹ ਰਹੇ ਹੋ?’ ਤਾਂ ਕਹੋ, ‘ਪ੍ਰਭੂ ਨੂੰ ਇਸ ਦੀ ਜ਼ਰੂਰਤ ਹੈ।’ ”

32ਜਿਨ੍ਹਾਂ ਨੂੰ ਭੇਜਿਆ ਗਿਆ ਸੀ ਉਹ ਗਏ ਅਤੇ ਉਹਨਾਂ ਨੂੰ ਸਭ ਕੁਝ ਉਵੇਂ ਮਿਲਿਆ ਜਿਵੇਂ ਪ੍ਰਭੂ ਨੇ ਉਹਨਾਂ ਨੂੰ ਕਿਹਾ ਸੀ।

33ਜਦੋਂ ਉਹ ਗਧੀ ਦੇ ਬੱਚੇ ਨੂੰ ਖੋਲ੍ਹ ਰਹੇ ਸਨ ਤਾਂ ਉਸ ਦੇ ਮਾਲਕਾਂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”

34ਉਹਨਾਂ ਨੇ ਉੱਤਰ ਦਿੱਤਾ, “ਪ੍ਰਭੂ ਨੂੰ ਇਸ ਦੀ ਜ਼ਰੂਰਤ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.