31ਜੇ ਕੋਈ ਤੁਹਾਨੂੰ ਪੁੱਛੇ, ‘ਤੁਸੀਂ ਇਸ ਨੂੰ ਕਿਉਂ ਖੋਲ੍ਹ ਰਹੇ ਹੋ?’ ਤਾਂ ਕਹੋ, ‘ਪ੍ਰਭੂ ਨੂੰ ਇਸ ਦੀ ਜ਼ਰੂਰਤ ਹੈ।’ ”
32ਜਿਨ੍ਹਾਂ ਨੂੰ ਭੇਜਿਆ ਗਿਆ ਸੀ ਉਹ ਗਏ ਅਤੇ ਉਹਨਾਂ ਨੂੰ ਸਭ ਕੁਝ ਉਵੇਂ ਮਿਲਿਆ ਜਿਵੇਂ ਪ੍ਰਭੂ ਨੇ ਉਹਨਾਂ ਨੂੰ ਕਿਹਾ ਸੀ।
33ਜਦੋਂ ਉਹ ਗਧੀ ਦੇ ਬੱਚੇ ਨੂੰ ਖੋਲ੍ਹ ਰਹੇ ਸਨ ਤਾਂ ਉਸ ਦੇ ਮਾਲਕਾਂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”
34ਉਹਨਾਂ ਨੇ ਉੱਤਰ ਦਿੱਤਾ, “ਪ੍ਰਭੂ ਨੂੰ ਇਸ ਦੀ ਜ਼ਰੂਰਤ ਹੈ।”
35ਉਹ ਇਸ ਨੂੰ ਯਿਸ਼ੂ ਕੋਲ ਲਿਆਏ ਉਹਨਾਂ ਨੇ ਆਪਣੇ ਕੱਪੜੇ ਗਧੇ ਉੱਤੇ ਸੁੱਟ ਦਿੱਤੇ ਅਤੇ ਯਿਸ਼ੂ ਨੂੰ ਉਸ ਉੱਪਰ ਬਿਠਾ ਦਿੱਤਾ।