ਲੂਕਸ 19

ਜਦੋਂ ਯਿਸ਼ੂ ਜਾ ਰਹੇ ਸਨ ਤਾਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ।

Luke 19:36 (UKJV) And as he went, they spread their clothes in the way.

34ਉਹਨਾਂ ਨੇ ਉੱਤਰ ਦਿੱਤਾ, “ਪ੍ਰਭੂ ਨੂੰ ਇਸ ਦੀ ਜ਼ਰੂਰਤ ਹੈ।”

35ਉਹ ਇਸ ਨੂੰ ਯਿਸ਼ੂ ਕੋਲ ਲਿਆਏ ਉਹਨਾਂ ਨੇ ਆਪਣੇ ਕੱਪੜੇ ਗਧੇ ਉੱਤੇ ਸੁੱਟ ਦਿੱਤੇ ਅਤੇ ਯਿਸ਼ੂ ਨੂੰ ਉਸ ਉੱਪਰ ਬਿਠਾ ਦਿੱਤਾ।

36ਜਦੋਂ ਯਿਸ਼ੂ ਜਾ ਰਹੇ ਸਨ ਤਾਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ।

37ਜਦੋਂ ਉਹ ਉਸ ਜਗ੍ਹਾ ਦੇ ਨੇੜੇ ਆਏ ਜਿੱਥੇ ਇਹ ਰਸਤਾ ਜ਼ੈਤੂਨ ਦੇ ਪਹਾੜ ਤੋਂ ਹੇਠਾਂ ਜਾਂਦਾ ਹੈ, ਚੇਲਿਆਂ ਦੀ ਸਾਰੀ ਭੀੜ ਉੱਚੀ ਆਵਾਜ਼ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਨ ਲਈ ਉਹਨਾਂ ਸਾਰੇ ਚਮਤਕਾਰਾਂ ਲਈ ਜੋਸ਼ ਨਾਲ ਵੇਖਣ ਲੱਗੀ:

38“ਮੁਬਾਰਕ ਹੈ, ਉਹ ਰਾਜਾ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਸਵਰਗ ਵਿੱਚ ਸ਼ਾਂਤੀ ਅਤੇ ਸਭ ਤੋਂ ਉੱਚੀ ਵਡਿਆਈ ਹੋਵੇ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.