37ਜਦੋਂ ਉਹ ਉਸ ਜਗ੍ਹਾ ਦੇ ਨੇੜੇ ਆਏ ਜਿੱਥੇ ਇਹ ਰਸਤਾ ਜ਼ੈਤੂਨ ਦੇ ਪਹਾੜ ਤੋਂ ਹੇਠਾਂ ਜਾਂਦਾ ਹੈ, ਚੇਲਿਆਂ ਦੀ ਸਾਰੀ ਭੀੜ ਉੱਚੀ ਆਵਾਜ਼ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਨ ਲਈ ਉਹਨਾਂ ਸਾਰੇ ਚਮਤਕਾਰਾਂ ਲਈ ਜੋਸ਼ ਨਾਲ ਵੇਖਣ ਲੱਗੀ:
38“ਮੁਬਾਰਕ ਹੈ, ਉਹ ਰਾਜਾ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਸਵਰਗ ਵਿੱਚ ਸ਼ਾਂਤੀ ਅਤੇ ਸਭ ਤੋਂ ਉੱਚੀ ਵਡਿਆਈ ਹੋਵੇ!”
39ਭੀੜ ਵਿੱਚੋਂ ਕੁਝ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਆਪਣੇ ਚੇਲਿਆਂ ਨੂੰ ਝਿੜਕੋ!”
40ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਕਹਿੰਦਾ ਹਾਂ, ਜੇ ਉਹ ਚੁੱਪ ਰਹਿਣਗੇ ਤਾਂ ਪੱਥਰ ਚੀਕਣਗੇ।”
41ਜਦੋਂ ਉਹ ਯੇਰੂਸ਼ਲੇਮ ਦੇ ਨੇੜੇ ਆਏ ਅਤੇ ਸ਼ਹਿਰ ਨੂੰ ਵੇਖ ਕੇ ਉਹ ਇਸ ਤੇ ਰੋਇਆ