40ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਕਹਿੰਦਾ ਹਾਂ, ਜੇ ਉਹ ਚੁੱਪ ਰਹਿਣਗੇ ਤਾਂ ਪੱਥਰ ਚੀਕਣਗੇ।”
41ਜਦੋਂ ਉਹ ਯੇਰੂਸ਼ਲੇਮ ਦੇ ਨੇੜੇ ਆਏ ਅਤੇ ਸ਼ਹਿਰ ਨੂੰ ਵੇਖ ਕੇ ਉਹ ਇਸ ਤੇ ਰੋਇਆ
42ਅਤੇ ਕਿਹਾ, “ਜੇ ਤੁਸੀਂ, ਸਿਰਫ ਇਸ ਦਿਨ ਹੀ ਸਮਝਦੇ ਹੁੰਦੇ ਕਿ ਤੁਹਾਨੂੰ ਸ਼ਾਂਤੀ ਕਿਸ ਤਰ੍ਹਾਂ ਮਿਲੇਗੀ, ਪਰ ਹੁਣ ਇਹ ਤੁਹਾਡੀਆਂ ਅੱਖਾਂ ਤੋਂ ਲੁਕਿਆ ਹੋਇਆ ਹੈ।
43ਉਹ ਦਿਨ ਤੁਹਾਡੇ ਉੱਤੇ ਆਉਣਗੇ ਜਦੋਂ ਤੁਹਾਡੇ ਦੁਸ਼ਮਣ ਤੁਹਾਡੇ ਵਿਰੁੱਧ ਇੱਕ ਤੰਬੂ ਬਨਾਉਣਗੇ ਅਤੇ ਤੁਹਾਨੂੰ ਘੇਰ ਲੈਣਗੇ ਅਤੇ ਤੁਹਾਨੂੰ ਹਰ ਪਾਸਿਓ ਘੇਰ ਲੈਣਗੇ।
44ਉਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਮਿੱਟੀ ਵਿੱਚ ਮਿਲਾਉਣਗੇ। ਉਹ ਤੁਹਾਡੇ ਘਰ ਵਿੱਚ ਇੱਕ ਵੀ ਪੱਥਰ ਦੂਸਰੇ ਪੱਥਰ ਉੱਪਰ ਨਹੀਂ ਛੱਡਣਗੇ ਕਿਉਂਕਿ ਤੁਸੀਂ ਪਰਮੇਸ਼ਵਰ ਦੇ ਆਉਣ ਦਾ ਸਮਾਂ ਨਹੀਂ ਪਛਾਣਿਆ।”