ਲੂਕਸ 19

ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਤਾਂ ਯਿਸ਼ੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

Luke 19:45 (UKJV) And he went into the temple, and began to cast out them that sold therein, and them that bought;

43ਉਹ ਦਿਨ ਤੁਹਾਡੇ ਉੱਤੇ ਆਉਣਗੇ ਜਦੋਂ ਤੁਹਾਡੇ ਦੁਸ਼ਮਣ ਤੁਹਾਡੇ ਵਿਰੁੱਧ ਇੱਕ ਤੰਬੂ ਬਨਾਉਣਗੇ ਅਤੇ ਤੁਹਾਨੂੰ ਘੇਰ ਲੈਣਗੇ ਅਤੇ ਤੁਹਾਨੂੰ ਹਰ ਪਾਸਿਓ ਘੇਰ ਲੈਣਗੇ।

44ਉਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਮਿੱਟੀ ਵਿੱਚ ਮਿਲਾਉਣਗੇ। ਉਹ ਤੁਹਾਡੇ ਘਰ ਵਿੱਚ ਇੱਕ ਵੀ ਪੱਥਰ ਦੂਸਰੇ ਪੱਥਰ ਉੱਪਰ ਨਹੀਂ ਛੱਡਣਗੇ ਕਿਉਂਕਿ ਤੁਸੀਂ ਪਰਮੇਸ਼ਵਰ ਦੇ ਆਉਣ ਦਾ ਸਮਾਂ ਨਹੀਂ ਪਛਾਣਿਆ।”

45ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਤਾਂ ਯਿਸ਼ੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

46ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”

47ਹਰ ਰੋਜ਼ ਯਿਸ਼ੂ ਹੈਕਲ ਵਿੱਚ ਉਪਦੇਸ਼ ਦਿੰਦੇ ਸੀ। ਪਰ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਲੋਕਾਂ ਦੇ ਆਗੂ ਉਸ ਨੂੰ ਮਾਰ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.