ਲੂਕਸ 19

ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”

Luke 19:46 (UKJV) Saying unto them, It is written, My house is the house of prayer: but all of you have made it a den of thieves.

44ਉਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਮਿੱਟੀ ਵਿੱਚ ਮਿਲਾਉਣਗੇ। ਉਹ ਤੁਹਾਡੇ ਘਰ ਵਿੱਚ ਇੱਕ ਵੀ ਪੱਥਰ ਦੂਸਰੇ ਪੱਥਰ ਉੱਪਰ ਨਹੀਂ ਛੱਡਣਗੇ ਕਿਉਂਕਿ ਤੁਸੀਂ ਪਰਮੇਸ਼ਵਰ ਦੇ ਆਉਣ ਦਾ ਸਮਾਂ ਨਹੀਂ ਪਛਾਣਿਆ।”

45ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਤਾਂ ਯਿਸ਼ੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

46ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”

47ਹਰ ਰੋਜ਼ ਯਿਸ਼ੂ ਹੈਕਲ ਵਿੱਚ ਉਪਦੇਸ਼ ਦਿੰਦੇ ਸੀ। ਪਰ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਲੋਕਾਂ ਦੇ ਆਗੂ ਉਸ ਨੂੰ ਮਾਰ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।

48ਫਿਰ ਵੀ ਉਹਨਾਂ ਨੂੰ ਅਜਿਹਾ ਕਰਨ ਦਾ ਕੋਈ ਰਾਹ ਨਹੀਂ ਮਿਲ ਸਕਿਆ, ਕਿਉਂਕਿ ਸਾਰੇ ਲੋਕ ਯਿਸ਼ੂ ਦੇ ਸ਼ਬਦਾਂ ਤੋਂ ਬਹੁਤ ਪ੍ਰਭਾਵਿਤ ਹੋਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.