6ਇਸ ਲਈ ਉਹ ਇੱਕ ਦਮ ਹੇਠਾਂ ਆਇਆ ਅਤੇ ਖੁਸ਼ੀ ਨਾਲ ਯਿਸ਼ੂ ਦਾ ਆਪਣੇ ਘਰ ਵਿੱਚ ਸਵਾਗਤ ਕੀਤਾ।
7ਸਾਰੇ ਲੋਕਾਂ ਨੇ ਇਹ ਵੇਖਿਆ ਅਤੇ ਬੁੜਬੜੋਨ ਲੱਗੇ, “ਉਹ ਇੱਕ ਪਾਪੀ ਮਨੁੱਖ ਦੇ ਘਰ ਮਹਿਮਾਨ ਬਣ ਕੇ ਗਿਆ ਹੈ।”
8ਪਰ ਜ਼ਕਖਾਇਯਾਸ ਖੜ੍ਹਾ ਹੋ ਕੇ ਪ੍ਰਭੂ ਨੂੰ ਆਖਣ ਲੱਗਾ, “ਹੇ ਪ੍ਰਭੂ! ਇੱਥੇ ਹੀ ਅਤੇ ਹੁਣੇ ਹੀ ਮੈਂ ਆਪਣੀ ਅੱਧੀ ਜਾਇਦਾਦ ਗ਼ਰੀਬਾਂ ਨੂੰ ਦਿੰਦਾ ਹਾਂ, ਅਤੇ ਜੇ ਮੈਂ ਕਿਸੇ ਨਾਲ ਧੋਖਾ ਕੀਤਾ ਤਾਂ ਮੈਂ ਉਸ ਨੂੰ ਚਾਰ ਗੁਣਾ ਵਾਪਸ ਕਰ ਦਿਆਂਗਾ।”
9ਯਿਸ਼ੂ ਨੇ ਉਸ ਨੂੰ ਕਿਹਾ, “ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਕਿਉਂਕਿ ਇਹ ਆਦਮੀ ਵੀ ਅਬਰਾਹਾਮ ਦੀ ਪੀੜ੍ਹੀ ਵਿੱਚੋਂ ਇੱਕ ਹੈ।
10ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”