7ਸਾਰੇ ਲੋਕਾਂ ਨੇ ਇਹ ਵੇਖਿਆ ਅਤੇ ਬੁੜਬੜੋਨ ਲੱਗੇ, “ਉਹ ਇੱਕ ਪਾਪੀ ਮਨੁੱਖ ਦੇ ਘਰ ਮਹਿਮਾਨ ਬਣ ਕੇ ਗਿਆ ਹੈ।”
8ਪਰ ਜ਼ਕਖਾਇਯਾਸ ਖੜ੍ਹਾ ਹੋ ਕੇ ਪ੍ਰਭੂ ਨੂੰ ਆਖਣ ਲੱਗਾ, “ਹੇ ਪ੍ਰਭੂ! ਇੱਥੇ ਹੀ ਅਤੇ ਹੁਣੇ ਹੀ ਮੈਂ ਆਪਣੀ ਅੱਧੀ ਜਾਇਦਾਦ ਗ਼ਰੀਬਾਂ ਨੂੰ ਦਿੰਦਾ ਹਾਂ, ਅਤੇ ਜੇ ਮੈਂ ਕਿਸੇ ਨਾਲ ਧੋਖਾ ਕੀਤਾ ਤਾਂ ਮੈਂ ਉਸ ਨੂੰ ਚਾਰ ਗੁਣਾ ਵਾਪਸ ਕਰ ਦਿਆਂਗਾ।”
9ਯਿਸ਼ੂ ਨੇ ਉਸ ਨੂੰ ਕਿਹਾ, “ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਕਿਉਂਕਿ ਇਹ ਆਦਮੀ ਵੀ ਅਬਰਾਹਾਮ ਦੀ ਪੀੜ੍ਹੀ ਵਿੱਚੋਂ ਇੱਕ ਹੈ।
10ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”
11ਜਦੋਂ ਉਹ ਇਹ ਸੁਣ ਰਹੇ ਸਨ ਤਾਂ ਯਿਸ਼ੂ ਨੇ ਉਹਨਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ ਕਿਉਂਕਿ ਉਹ ਯੇਰੂਸ਼ਲੇਮ ਦੇ ਨੇੜੇ ਸੀ ਅਤੇ ਲੋਕਾਂ ਨੇ ਸੋਚਿਆ ਕਿ ਪਰਮੇਸ਼ਵਰ ਦਾ ਰਾਜ ਜਲਦੀ ਆਵੇਗਾ।