10ਇਸ ਉੱਤੇ ਸਵਰਗਦੂਤ ਨੇ ਉਹਨਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ, “ਡਰੋ ਨਾ! ਕਿਉਂਕਿ ਮੈਂ ਖੁਸ਼ਖ਼ਬਰੀ ਲੈ ਕੇ ਆਇਆ ਹਾਂ ਜੋ ਸਾਰਿਆਂ ਲੋਕਾਂ ਲਈ ਵੱਡੀ ਖੁਸ਼ੀ ਦਾ ਕਾਰਣ ਹੋਵੇਗੀ:
11ਅੱਜ ਦਾਵੀਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ ਜਿਹੜਾ ਮਸੀਹ ਪ੍ਰਭੂ ਹੈ।
12ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ: ਕਿ ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।”
13ਅਚਾਨਕ ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਪ੍ਰਗਟ ਹੋ ਕੇ ਪਰਮੇਸ਼ਵਰ ਦੀ ਵਡਿਆਈ ਕਰਦੇ ਅਤੇ ਇਹ ਕਹਿੰਦੇ ਸਨ:
14“ਸਭ ਤੋਂ ਉੱਚੇ ਸਵਰਗ ਵਿੱਚ ਪਰਮੇਸ਼ਵਰ ਦੀ ਵਡਿਆਈ, ਅਤੇ ਧਰਤੀ ਤੇ ਜਿਨ੍ਹਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਦੀ ਨਿਗਾਹ ਹੋਈ ਹੈ, ਸ਼ਾਂਤੀ ਸਥਾਪਤ ਹੋਵੇ।”