ਲੂਕਸ 2

ਜਦੋਂ ਸਵਰਗਦੂਤ ਸਵਰਗ ਚੱਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, “ਆਓ ਅਸੀਂ ਬੇਥਲੇਹੇਮ ਜਾ ਕੇ ਉਹ ਸਭ ਵੇਖੀਏ ਜਿਸ ਬਾਰੇ ਪ੍ਰਭੂ ਨੇ ਸਾਨੂੰ ਦੱਸਿਆ ਹੈ।”

Luke 2:15 (UKJV) And it came to pass, as the angels were gone away from them into heaven, the shepherds said one to another, Let us now go even unto Bethlehem, and see this thing which has come to pass, which the Lord has made known unto us.

13ਅਚਾਨਕ ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਪ੍ਰਗਟ ਹੋ ਕੇ ਪਰਮੇਸ਼ਵਰ ਦੀ ਵਡਿਆਈ ਕਰਦੇ ਅਤੇ ਇਹ ਕਹਿੰਦੇ ਸਨ:

14“ਸਭ ਤੋਂ ਉੱਚੇ ਸਵਰਗ ਵਿੱਚ ਪਰਮੇਸ਼ਵਰ ਦੀ ਵਡਿਆਈ, ਅਤੇ ਧਰਤੀ ਤੇ ਜਿਨ੍ਹਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਦੀ ਨਿਗਾਹ ਹੋਈ ਹੈ, ਸ਼ਾਂਤੀ ਸਥਾਪਤ ਹੋਵੇ।”

15ਜਦੋਂ ਸਵਰਗਦੂਤ ਸਵਰਗ ਚੱਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, “ਆਓ ਅਸੀਂ ਬੇਥਲੇਹੇਮ ਜਾ ਕੇ ਉਹ ਸਭ ਵੇਖੀਏ ਜਿਸ ਬਾਰੇ ਪ੍ਰਭੂ ਨੇ ਸਾਨੂੰ ਦੱਸਿਆ ਹੈ।”

16ਇਸ ਲਈ ਉਹ ਤੁਰੰਤ ਚੱਲ ਪਏ ਅਤੇ ਬੇਥਲੇਹੇਮ ਨਗਰ ਪਹੁੰਚ ਕੇ ਮਰਿਯਮ ਅਤੇ ਯੋਸੇਫ਼ ਅਤੇ ਉਸ ਬੱਚੇ ਨੂੰ ਵੇਖਿਆ ਜੋ ਖੁਰਲੀ ਵਿੱਚ ਪਿਆ ਹੋਇਆ ਸੀ।

17ਜਦੋਂ ਉਹਨਾਂ ਨੇ ਉਸ ਬੱਚੇ ਨੂੰ ਵੇਖਿਆ ਤਾਂ ਉਹਨਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬੱਚੇ ਬਾਰੇ ਉਹਨਾਂ ਨੂੰ ਕਿਹਾ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.