15ਜਦੋਂ ਸਵਰਗਦੂਤ ਸਵਰਗ ਚੱਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, “ਆਓ ਅਸੀਂ ਬੇਥਲੇਹੇਮ ਜਾ ਕੇ ਉਹ ਸਭ ਵੇਖੀਏ ਜਿਸ ਬਾਰੇ ਪ੍ਰਭੂ ਨੇ ਸਾਨੂੰ ਦੱਸਿਆ ਹੈ।”
16ਇਸ ਲਈ ਉਹ ਤੁਰੰਤ ਚੱਲ ਪਏ ਅਤੇ ਬੇਥਲੇਹੇਮ ਨਗਰ ਪਹੁੰਚ ਕੇ ਮਰਿਯਮ ਅਤੇ ਯੋਸੇਫ਼ ਅਤੇ ਉਸ ਬੱਚੇ ਨੂੰ ਵੇਖਿਆ ਜੋ ਖੁਰਲੀ ਵਿੱਚ ਪਿਆ ਹੋਇਆ ਸੀ।
17ਜਦੋਂ ਉਹਨਾਂ ਨੇ ਉਸ ਬੱਚੇ ਨੂੰ ਵੇਖਿਆ ਤਾਂ ਉਹਨਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬੱਚੇ ਬਾਰੇ ਉਹਨਾਂ ਨੂੰ ਕਿਹਾ ਗਿਆ ਸੀ।
18ਸਾਰੇ ਸੁਨਣ ਵਾਲਿਆਂ ਲਈ ਚਰਵਾਹਿਆਂ ਦਾ ਇਹ ਸੰਦੇਸ਼ ਹੈਰਾਨੀ ਦਾ ਵਿਸ਼ਾ ਸੀ।
19ਪਰ ਮਰਿਯਮ ਨੇ ਇਹ ਸਭ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਬਾਰੇ ਸੋਚ-ਵਿਚਾਰ ਕਰਦੀ ਰਹੀ।