16ਇਸ ਲਈ ਉਹ ਤੁਰੰਤ ਚੱਲ ਪਏ ਅਤੇ ਬੇਥਲੇਹੇਮ ਨਗਰ ਪਹੁੰਚ ਕੇ ਮਰਿਯਮ ਅਤੇ ਯੋਸੇਫ਼ ਅਤੇ ਉਸ ਬੱਚੇ ਨੂੰ ਵੇਖਿਆ ਜੋ ਖੁਰਲੀ ਵਿੱਚ ਪਿਆ ਹੋਇਆ ਸੀ।
17ਜਦੋਂ ਉਹਨਾਂ ਨੇ ਉਸ ਬੱਚੇ ਨੂੰ ਵੇਖਿਆ ਤਾਂ ਉਹਨਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬੱਚੇ ਬਾਰੇ ਉਹਨਾਂ ਨੂੰ ਕਿਹਾ ਗਿਆ ਸੀ।
18ਸਾਰੇ ਸੁਨਣ ਵਾਲਿਆਂ ਲਈ ਚਰਵਾਹਿਆਂ ਦਾ ਇਹ ਸੰਦੇਸ਼ ਹੈਰਾਨੀ ਦਾ ਵਿਸ਼ਾ ਸੀ।
19ਪਰ ਮਰਿਯਮ ਨੇ ਇਹ ਸਭ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਬਾਰੇ ਸੋਚ-ਵਿਚਾਰ ਕਰਦੀ ਰਹੀ।
20ਚਰਵਾਹੇ ਪਰਮੇਸ਼ਵਰ ਦੀ ਵਡਿਆਈ ਅਤੇ ਗੁਣਗਾਨ ਕਰਦੇ ਹੋਏ ਪਰਤ ਗਏ ਕਿਉਂਕਿ ਜੋ ਕੁਝ ਉਹਨਾਂ ਨੇ ਸੁਣਿਆ ਸੀ ਅਤੇ ਵੇਖਿਆ ਸੀ, ਉਹ ਠੀਕ ਉਸੇ ਤਰ੍ਹਾਂ ਹੀ ਸੀ ਜਿਸ ਤਰ੍ਹਾਂ ਉਹਨਾਂ ਨੂੰ ਦੱਸਿਆ ਗਿਆ ਸੀ।