ਲੂਕਸ 2

ਚਰਵਾਹੇ ਪਰਮੇਸ਼ਵਰ ਦੀ ਵਡਿਆਈ ਅਤੇ ਗੁਣਗਾਨ ਕਰਦੇ ਹੋਏ ਪਰਤ ਗਏ ਕਿਉਂਕਿ ਜੋ ਕੁਝ ਉਹਨਾਂ ਨੇ ਸੁਣਿਆ ਸੀ ਅਤੇ ਵੇਖਿਆ ਸੀ, ਉਹ ਠੀਕ ਉਸੇ ਤਰ੍ਹਾਂ ਹੀ ਸੀ ਜਿਸ ਤਰ੍ਹਾਂ ਉਹਨਾਂ ਨੂੰ ਦੱਸਿਆ ਗਿਆ ਸੀ।

Luke 2:20 (UKJV) And the shepherds returned, glorifying and praising God for all the things that they had heard and seen, as it was told unto them.

18ਸਾਰੇ ਸੁਨਣ ਵਾਲਿਆਂ ਲਈ ਚਰਵਾਹਿਆਂ ਦਾ ਇਹ ਸੰਦੇਸ਼ ਹੈਰਾਨੀ ਦਾ ਵਿਸ਼ਾ ਸੀ।

19ਪਰ ਮਰਿਯਮ ਨੇ ਇਹ ਸਭ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਬਾਰੇ ਸੋਚ-ਵਿਚਾਰ ਕਰਦੀ ਰਹੀ।

20ਚਰਵਾਹੇ ਪਰਮੇਸ਼ਵਰ ਦੀ ਵਡਿਆਈ ਅਤੇ ਗੁਣਗਾਨ ਕਰਦੇ ਹੋਏ ਪਰਤ ਗਏ ਕਿਉਂਕਿ ਜੋ ਕੁਝ ਉਹਨਾਂ ਨੇ ਸੁਣਿਆ ਸੀ ਅਤੇ ਵੇਖਿਆ ਸੀ, ਉਹ ਠੀਕ ਉਸੇ ਤਰ੍ਹਾਂ ਹੀ ਸੀ ਜਿਸ ਤਰ੍ਹਾਂ ਉਹਨਾਂ ਨੂੰ ਦੱਸਿਆ ਗਿਆ ਸੀ।

21ਜਨਮ ਦੇ ਅੱਠਵੇਂ ਦਿਨ ਜਦੋਂ ਬਾਲਕ ਦੀ ਸੁੰਨਤ ਕੀਤੀ ਗਈ ਉਸ ਸਮੇਂ ਬੱਚੇ ਦਾ ਨਾਮ ਯਿਸ਼ੂ ਰੱਖਿਆ ਗਿਆ, ਉਹੀ ਨਾਮ ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਹੀ ਸਵਰਗਦੂਤ ਦੁਆਰਾ ਦੱਸਿਆ ਗਿਆ ਸੀ।

22ਜਦੋਂ ਮੋਸ਼ੇਹ ਦੀ ਬਿਵਸਥਾ ਦੇ ਅਨੁਸਾਰ ਮਰਿਯਮ ਅਤੇ ਯੋਸੇਫ਼ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ, ਉਹ ਬੱਚੇ ਨੂੰ ਯੇਰੂਸ਼ਲੇਮ ਲਿਆਏ ਕਿ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕੀਤਾ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.