19ਪਰ ਮਰਿਯਮ ਨੇ ਇਹ ਸਭ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਬਾਰੇ ਸੋਚ-ਵਿਚਾਰ ਕਰਦੀ ਰਹੀ।
20ਚਰਵਾਹੇ ਪਰਮੇਸ਼ਵਰ ਦੀ ਵਡਿਆਈ ਅਤੇ ਗੁਣਗਾਨ ਕਰਦੇ ਹੋਏ ਪਰਤ ਗਏ ਕਿਉਂਕਿ ਜੋ ਕੁਝ ਉਹਨਾਂ ਨੇ ਸੁਣਿਆ ਸੀ ਅਤੇ ਵੇਖਿਆ ਸੀ, ਉਹ ਠੀਕ ਉਸੇ ਤਰ੍ਹਾਂ ਹੀ ਸੀ ਜਿਸ ਤਰ੍ਹਾਂ ਉਹਨਾਂ ਨੂੰ ਦੱਸਿਆ ਗਿਆ ਸੀ।
21ਜਨਮ ਦੇ ਅੱਠਵੇਂ ਦਿਨ ਜਦੋਂ ਬਾਲਕ ਦੀ ਸੁੰਨਤ ਕੀਤੀ ਗਈ ਉਸ ਸਮੇਂ ਬੱਚੇ ਦਾ ਨਾਮ ਯਿਸ਼ੂ ਰੱਖਿਆ ਗਿਆ, ਉਹੀ ਨਾਮ ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਹੀ ਸਵਰਗਦੂਤ ਦੁਆਰਾ ਦੱਸਿਆ ਗਿਆ ਸੀ।
22ਜਦੋਂ ਮੋਸ਼ੇਹ ਦੀ ਬਿਵਸਥਾ ਦੇ ਅਨੁਸਾਰ ਮਰਿਯਮ ਅਤੇ ਯੋਸੇਫ਼ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ, ਉਹ ਬੱਚੇ ਨੂੰ ਯੇਰੂਸ਼ਲੇਮ ਲਿਆਏ ਕਿ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕੀਤਾ ਜਾਵੇ।
23ਜਿਵੇਂ ਕੀ ਬਿਵਸਥਾ ਦਾ ਆਦੇਸ਼ ਹੈ, “ਹਰ ਇੱਕ ਜੇਠਾ ਪੁੱਤਰ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।”