23ਜਿਵੇਂ ਕੀ ਬਿਵਸਥਾ ਦਾ ਆਦੇਸ਼ ਹੈ, “ਹਰ ਇੱਕ ਜੇਠਾ ਪੁੱਤਰ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।”
24ਅਤੇ ਪ੍ਰਭੂ ਦੇ ਬਿਵਸਥਾ ਦੀ ਆਗਿਆ ਦੇ ਅਨੁਸਾਰ: “ਇੱਕ ਜੋੜਾ ਘੁੱਗੀਆਂ ਦਾ ਜਾਂ ਕਬੂਤਰਾਂ ਦੇ ਦੋ ਬੱਚਿਆਂ ਦੀ ਬਲੀ ਚੜ੍ਹਾਈ ਜਾਵੇ।”
25ਯੇਰੂਸ਼ਲੇਮ ਵਿੱਚ ਸ਼ਿਮਓਨ ਨਾਮਕ ਇੱਕ ਵਿਅਕਤੀ ਸੀ। ਉਹ ਧਰਮੀ ਅਤੇ ਸ਼ਰਧਾਲੂ ਸੀ। ਉਹ ਇਸਰਾਏਲ ਦੀ ਸ਼ਾਂਤੀ ਅਤੇ ਯੇਰੂਸ਼ਲੇਮ ਦੇ ਛੁਟਕਾਰੇ ਦੀ ਉਡੀਕ ਕਰ ਰਿਹਾ ਸੀ ਅਤੇ ਪਵਿੱਤਰ ਆਤਮਾ ਉਸ ਦੇ ਉੱਤੇ ਸੀ।
26ਪਵਿੱਤਰ ਆਤਮਾ ਦੇ ਦੁਆਰਾ ਉਸ ਉੱਤੇ ਇਹ ਪ੍ਰਗਟ ਹੋਇਆ ਕਿ ਪ੍ਰਭੂ ਦੇ ਮਸੀਹ ਨੂੰ ਵੇਖੇ ਬਿਨਾਂ ਉਸ ਦੀ ਮੌਤ ਨਹੀਂ ਹੋਵੇਗੀ।
27ਪਵਿੱਤਰ ਆਤਮਾ ਦੁਆਰਾ ਪ੍ਰੇਰਿਤ ਹੋ ਕੇ ਸ਼ਿਮਓਨ ਹੈਕਲ ਦੇ ਵਿਹੜੇ ਵਿੱਚ ਆਇਆ। ਉਸ ਸਮੇਂ ਮਰਿਯਮ ਅਤੇ ਯੋਸੇਫ਼ ਨੇ ਬਿਵਸਥਾ ਦੁਆਰਾ ਨਿਰਧਾਰਤ ਵਿਧੀ ਨੂੰ ਪੂਰਾ ਕਰਨ ਲਈ ਬਾਲਕ ਯਿਸ਼ੂ ਦੇ ਨਾਲ ਉੱਥੇ ਪਰਵੇਸ਼ ਕੀਤਾ।