ਲੂਕਸ 2

ਬਾਲਕ ਯਿਸ਼ੂ ਨੂੰ ਵੇਖ ਕੇ ਸ਼ਿਮਓਨ ਨੇ ਉਸ ਨੂੰ ਗੋਦ ਵਿੱਚ ਲੈ ਕੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਿਹਾ:

Luke 2:28 (UKJV) Then took he him up in his arms, and blessed God, and said,

26ਪਵਿੱਤਰ ਆਤਮਾ ਦੇ ਦੁਆਰਾ ਉਸ ਉੱਤੇ ਇਹ ਪ੍ਰਗਟ ਹੋਇਆ ਕਿ ਪ੍ਰਭੂ ਦੇ ਮਸੀਹ ਨੂੰ ਵੇਖੇ ਬਿਨਾਂ ਉਸ ਦੀ ਮੌਤ ਨਹੀਂ ਹੋਵੇਗੀ।

27ਪਵਿੱਤਰ ਆਤਮਾ ਦੁਆਰਾ ਪ੍ਰੇਰਿਤ ਹੋ ਕੇ ਸ਼ਿਮਓਨ ਹੈਕਲ ਦੇ ਵਿਹੜੇ ਵਿੱਚ ਆਇਆ। ਉਸ ਸਮੇਂ ਮਰਿਯਮ ਅਤੇ ਯੋਸੇਫ਼ ਨੇ ਬਿਵਸਥਾ ਦੁਆਰਾ ਨਿਰਧਾਰਤ ਵਿਧੀ ਨੂੰ ਪੂਰਾ ਕਰਨ ਲਈ ਬਾਲਕ ਯਿਸ਼ੂ ਦੇ ਨਾਲ ਉੱਥੇ ਪਰਵੇਸ਼ ਕੀਤਾ।

28ਬਾਲਕ ਯਿਸ਼ੂ ਨੂੰ ਵੇਖ ਕੇ ਸ਼ਿਮਓਨ ਨੇ ਉਸ ਨੂੰ ਗੋਦ ਵਿੱਚ ਲੈ ਕੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਿਹਾ:

29“ਸਰਵ-ਸ਼ਕਤੀਮਾਨ ਪ੍ਰਭੂ, ਜਿਵੇਂ ਤੁਸੀਂ ਵਾਅਦਾ ਕੀਤਾ ਹੈ, ਹੁਣ ਆਪਣੇ ਸੇਵਕ ਨੂੰ ਸ਼ਾਂਤੀ ਵਿੱਚ ਵਿਦਾ ਕਰ,

30ਕਿਉਂਕਿ ਮੈਂ ਆਪਣੀਆਂ ਅੱਖਾਂ ਨਾਲ ਤੁਹਾਡੀ ਮੁਕਤੀ ਨੂੰ ਦੇਖ ਲਿਆ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.