27ਪਵਿੱਤਰ ਆਤਮਾ ਦੁਆਰਾ ਪ੍ਰੇਰਿਤ ਹੋ ਕੇ ਸ਼ਿਮਓਨ ਹੈਕਲ ਦੇ ਵਿਹੜੇ ਵਿੱਚ ਆਇਆ। ਉਸ ਸਮੇਂ ਮਰਿਯਮ ਅਤੇ ਯੋਸੇਫ਼ ਨੇ ਬਿਵਸਥਾ ਦੁਆਰਾ ਨਿਰਧਾਰਤ ਵਿਧੀ ਨੂੰ ਪੂਰਾ ਕਰਨ ਲਈ ਬਾਲਕ ਯਿਸ਼ੂ ਦੇ ਨਾਲ ਉੱਥੇ ਪਰਵੇਸ਼ ਕੀਤਾ।
28ਬਾਲਕ ਯਿਸ਼ੂ ਨੂੰ ਵੇਖ ਕੇ ਸ਼ਿਮਓਨ ਨੇ ਉਸ ਨੂੰ ਗੋਦ ਵਿੱਚ ਲੈ ਕੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਿਹਾ:
29“ਸਰਵ-ਸ਼ਕਤੀਮਾਨ ਪ੍ਰਭੂ, ਜਿਵੇਂ ਤੁਸੀਂ ਵਾਅਦਾ ਕੀਤਾ ਹੈ, ਹੁਣ ਆਪਣੇ ਸੇਵਕ ਨੂੰ ਸ਼ਾਂਤੀ ਵਿੱਚ ਵਿਦਾ ਕਰ,
30ਕਿਉਂਕਿ ਮੈਂ ਆਪਣੀਆਂ ਅੱਖਾਂ ਨਾਲ ਤੁਹਾਡੀ ਮੁਕਤੀ ਨੂੰ ਦੇਖ ਲਿਆ ਹੈ,
31ਜਿਸ ਨੂੰ ਤੁਸੀਂ ਸਾਰਿਆਂ ਲੋਕਾਂ ਲਈ ਤਿਆਰ ਕੀਤਾ ਹੈ: