ਲੂਕਸ 2

ਤਦ ਸ਼ਿਮਓਨ ਨੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਬਾਲਕ ਦੀ ਮਾਤਾ ਮਰਿਯਮ ਨੂੰ ਕਿਹਾ: “ਇਹ ਬੱਚਾ ਇਸਰਾਏਲ ਵਿੱਚ ਬਹੁਤ ਸਾਰੇ ਲੋਕਾਂ ਦੇ ਡਿੱਗਣ ਅਤੇ ਉੱਠਣ ਦਾ ਕਾਰਨ ਹੈ ਅਤੇ ਇਹ ਇੱਕ ਚਿੰਨ੍ਹ ਹੋਵੇਗਾ ਜਿਸ ਦੇ ਕਾਰਨ ਬਹੁਤ ਸਾਰੇ ਇਸ ਦੇ ਵਿਰੁੱਧ ਗੱਲਾਂ ਕਰਨਗੇ,

Luke 2:34 (UKJV) And Simeon blessed them, and said unto Mary his mother, Behold, this child is set for the fall and rising again of many in Israel; and for a sign which shall be spoken against;

32ਇਹ ਤੁਹਾਡੀ ਪਰਜਾ ਇਸਰਾਏਲ ਦੀ ਵਡਿਆਈ ਅਤੇ ਸਾਰੇ ਰਾਸ਼ਟਰਾਂ ਲਈ ਗਿਆਨ ਦੀ ਜੋਤੀ ਹੈ।”

33ਮਰਿਯਮ ਅਤੇ ਯੋਸੇਫ਼ ਆਪਣੇ ਪੁੱਤਰ ਦੇ ਬਾਰੇ ਇਹ ਗੱਲਾਂ ਸੁਣ ਕੇ ਹੈਰਾਨ ਰਹਿ ਗਏ।

34ਤਦ ਸ਼ਿਮਓਨ ਨੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਬਾਲਕ ਦੀ ਮਾਤਾ ਮਰਿਯਮ ਨੂੰ ਕਿਹਾ: “ਇਹ ਬੱਚਾ ਇਸਰਾਏਲ ਵਿੱਚ ਬਹੁਤ ਸਾਰੇ ਲੋਕਾਂ ਦੇ ਡਿੱਗਣ ਅਤੇ ਉੱਠਣ ਦਾ ਕਾਰਨ ਹੈ ਅਤੇ ਇਹ ਇੱਕ ਚਿੰਨ੍ਹ ਹੋਵੇਗਾ ਜਿਸ ਦੇ ਕਾਰਨ ਬਹੁਤ ਸਾਰੇ ਇਸ ਦੇ ਵਿਰੁੱਧ ਗੱਲਾਂ ਕਰਨਗੇ,

35ਇਹ ਤਲਵਾਰ ਤੁਹਾਡੇ ਪ੍ਰਾਣ ਨੂੰ ਆਰ-ਪਾਰ ਵਿੰਨ੍ਹ ਦੇਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪ੍ਰਗਟ ਹੋ ਜਾਣ।”

36ਹੰਨਾ ਨਾਮਕ ਇੱਕ ਨਬੀ ਸੀ, ਜੋ ਆਸ਼ੇਰ ਖ਼ਾਨਦਾਨ ਦੇ ਫਨੁਏਲ ਨਾਮਕ ਵਿਅਕਤੀ ਦੀ ਧੀ ਸੀ। ਉਹ ਬਹੁਤ ਬੁੱਢੀ ਸੀ ਅਤੇ ਵਿਆਹ ਦੇ ਬਾਅਦ ਪਤੀ ਦੇ ਨਾਲ ਸਿਰਫ ਸੱਤ ਸਾਲ ਰਹਿ ਕੇ ਵਿਧਵਾ ਹੋ ਗਈ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.