ਲੂਕਸ 2

ਤਿਉਹਾਰ ਦੇ ਅੰਤ ਵਿੱਚ ਜਦੋਂ ਉਹ ਦੇ ਮਾਤਾ-ਪਿਤਾ ਘਰ ਪਰਤ ਰਹੇ ਸਨ ਤਾਂ ਬਾਲਕ ਯਿਸ਼ੂ ਯੇਰੂਸ਼ਲੇਮ ਵਿੱਚ ਹੀ ਰਹਿ ਗਏ ਪਰ ਉਹ ਦੇ ਮਾਪੇ ਇਸ ਗੱਲ ਤੋਂ ਅਣਜਾਣ ਸਨ।

Luke 2:43 (UKJV) And when they had fulfilled the days, as they returned, the child Jesus tarried behind in Jerusalem; and Joseph and his mother knew not of it.

41ਯਿਸ਼ੂ ਦੇ ਮਾਪੇ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯੇਰੂਸ਼ਲੇਮ ਜਾਂਦੇ ਸਨ।

42ਜਦੋਂ ਯਿਸ਼ੂ ਬਾਰ੍ਹਾਂ ਸਾਲਾਂ ਦਾ ਹੋਇਆ, ਤਦ ਉਹ ਆਪਣੇ ਮਾਪਿਆਂ ਨਾਲ ਰੀਤ ਅਨੁਸਾਰ ਤਿਉਹਾਰ ਵਿੱਚ ਸ਼ਾਮਿਲ ਹੋਣ ਲਈ ਚਲੇ ਗਏ।

43ਤਿਉਹਾਰ ਦੇ ਅੰਤ ਵਿੱਚ ਜਦੋਂ ਉਹ ਦੇ ਮਾਤਾ-ਪਿਤਾ ਘਰ ਪਰਤ ਰਹੇ ਸਨ ਤਾਂ ਬਾਲਕ ਯਿਸ਼ੂ ਯੇਰੂਸ਼ਲੇਮ ਵਿੱਚ ਹੀ ਰਹਿ ਗਏ ਪਰ ਉਹ ਦੇ ਮਾਪੇ ਇਸ ਗੱਲ ਤੋਂ ਅਣਜਾਣ ਸਨ।

44ਇਹ ਸੋਚਦਿਆਂ ਕਿ ਬਾਲਕ ਕਿਤੇ ਯਾਤਰੀ ਸਮੂਹ ਵਿੱਚ ਹੋਵੇਗਾ, ਉਹ ਉਸ ਦਿਨ ਦੀ ਯਾਤਰਾ ਵਿੱਚ ਅੱਗੇ ਵੱਧਦੇ ਗਏ। ਫਿਰ ਉਹਨਾਂ ਨੇ ਪਰਿਵਾਰਕ ਦੋਸਤਾਂ-ਮਿੱਤਰਾਂ ਵਿੱਚ ਯਿਸ਼ੂ ਨੂੰ ਭਾਲਣਾ ਸ਼ੁਰੂ ਕੀਤਾ,

45ਜਦੋਂ ਯਿਸ਼ੂ ਉਹਨਾਂ ਨੂੰ ਨਾ ਲੱਭੇ ਤਾਂ ਉਹ ਉਹਨਾਂ ਨੂੰ ਲੱਭਣ ਲਈ ਯੇਰੂਸ਼ਲੇਮ ਵਾਪਸ ਪਰਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.