46ਤਿੰਨ ਦਿਨਾਂ ਬਾਅਦ ਉਹਨਾਂ ਨੇ ਯਿਸ਼ੂ ਨੂੰ ਹੈਕਲ ਦੇ ਵਿਹੜੇ ਵਿੱਚ ਉਪਦੇਸ਼ਕਾਂ ਨਾਲ ਬੈਠੇ ਉਹਨਾਂ ਦੀ ਗੱਲ ਸੁਣਦੇ ਅਤੇ ਉਹਨਾਂ ਨੂੰ ਪ੍ਰਸ਼ਨ ਕਰਦੇ ਵੇਖਿਆ।
47ਜਿਸ ਨੇ ਵੀ ਉਸ ਨੂੰ ਸੁਣਿਆ ਉਹ ਉਸ ਦੀ ਸਮਝ ਅਤੇ ਉਸ ਦੇ ਜਵਾਬਾਂ ਤੋਂ ਹੈਰਾਨ ਸਨ।
48ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ। ਯਿਸ਼ੂ ਦੀ ਮਾਂ ਨੇ ਉਸ ਨੂੰ ਸਵਾਲ ਕੀਤਾ, “ਪੁੱਤਰ! ਤੁਸੀਂ ਸਾਡੇ ਨਾਲ ਅਜਿਹਾ ਕਿਉਂ ਕੀਤਾ? ਤੁਹਾਡੇ ਪਿਤਾ ਅਤੇ ਮੈਂ ਤੁਹਾਨੂੰ ਕਿੰਨੀ ਬੇਚੈਨੀ ਨਾਲ ਲੱਭ ਰਹੇ ਸੀ!”
49ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੈਨੂੰ ਮੇਰੇ ਪਿਤਾ ਜੀ ਦੇ ਘਰ ਹੋਣਾ ਚਾਹੀਦਾ ਹੈ?”
50ਮਰਿਯਮ ਅਤੇ ਯੋਸੇਫ਼ ਨੂੰ ਯਿਸ਼ੂ ਦੀ ਇਸ ਗੱਲ ਦਾ ਮਤਲਬ ਸਮਝ ਨਹੀਂ ਆਇਆ।