7ਅਤੇ ਉਸ ਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ। ਮਰਿਯਮ ਨੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂਕਿ ਯਾਤਰੀ ਨਿਵਾਸ ਵਿੱਚ ਉਹਨਾਂ ਦੇ ਰਹਿਣ ਲਈ ਕੋਈ ਜਗ੍ਹਾ ਨਹੀਂ ਸੀ।
8ਉੱਥੇ ਕੁਝ ਚਰਵਾਹੇ ਰਾਤ ਦੇ ਵੇਲੇ ਖੇਤਾਂ ਵਿੱਚ ਆਪਣੀਆਂ ਭੇਡਾਂ ਦੀ ਰਾਖੀ ਰੱਖ ਰਹੇ ਸਨ।
9ਅਚਾਨਕ ਪ੍ਰਭੂ ਦਾ ਇੱਕ ਦੂਤ ਉਹਨਾਂ ਦੇ ਸਾਹਮਣੇ ਪ੍ਰਗਟ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਫੈਲ ਗਿਆ ਅਤੇ ਚਰਵਾਹੇ ਬਹੁਤ ਡਰ ਗਏ।
10ਇਸ ਉੱਤੇ ਸਵਰਗਦੂਤ ਨੇ ਉਹਨਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ, “ਡਰੋ ਨਾ! ਕਿਉਂਕਿ ਮੈਂ ਖੁਸ਼ਖ਼ਬਰੀ ਲੈ ਕੇ ਆਇਆ ਹਾਂ ਜੋ ਸਾਰਿਆਂ ਲੋਕਾਂ ਲਈ ਵੱਡੀ ਖੁਸ਼ੀ ਦਾ ਕਾਰਣ ਹੋਵੇਗੀ:
11ਅੱਜ ਦਾਵੀਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ ਜਿਹੜਾ ਮਸੀਹ ਪ੍ਰਭੂ ਹੈ।