ਲੂਕਸ 20

ਵਾਢੀ ਵੇਲੇ ਉਸਨੇ ਇੱਕ ਨੌਕਰ ਨੂੰ ਉਸ ਕਿਰਾਏਦਾਰ ਕੋਲ ਭੇਜਿਆ ਤਾਂ ਜੋ ਉਹ ਉਸ ਨੂੰ ਬਾਗ਼ ਦਾ ਕੁਝ ਫ਼ਲ ਦੇਣ। ਪਰ ਕਿਰਾਏਦਾਰਾਂ ਨੇ ਉਸ ਨੂੰ ਕੁੱਟਿਆ ਅਤੇ ਖਾਲੀ ਹੱਥ ਭੇਜ ਦਿੱਤਾ।

Luke 20:10 (UKJV) And at the season he sent a servant to the husbandmen, that they should give him of the fruit of the vineyard: but the husbandmen beat him, and sent him away empty.

8ਯਿਸ਼ੂ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਕੰਮ ਕਰ ਰਿਹਾ ਹਾਂ।”

9ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ: “ਇੱਕ ਆਦਮੀ ਨੇ ਅੰਗੂਰੀ ਬਾਗ਼ ਲਾਇਆ ਅਤੇ ਕੁਝ ਕਿਸਾਨਾਂ ਨੂੰ ਕਿਰਾਏ ਤੇ ਦਿੱਤਾ ਅਤੇ ਆਪ ਲੰਬੀ ਯਾਤਰਾ ਤੇ ਚਲਾ ਗਿਆ।

10ਵਾਢੀ ਵੇਲੇ ਉਸਨੇ ਇੱਕ ਨੌਕਰ ਨੂੰ ਉਸ ਕਿਰਾਏਦਾਰ ਕੋਲ ਭੇਜਿਆ ਤਾਂ ਜੋ ਉਹ ਉਸ ਨੂੰ ਬਾਗ਼ ਦਾ ਕੁਝ ਫ਼ਲ ਦੇਣ। ਪਰ ਕਿਰਾਏਦਾਰਾਂ ਨੇ ਉਸ ਨੂੰ ਕੁੱਟਿਆ ਅਤੇ ਖਾਲੀ ਹੱਥ ਭੇਜ ਦਿੱਤਾ।

11ਉਸ ਨੇ ਇੱਕ ਹੋਰ ਨੌਕਰ ਨੂੰ ਭੇਜਿਆ, ਪਰ ਉਸ ਨੂੰ ਵੀ ਉਹਨਾਂ ਨੇ ਕੁੱਟਿਆ ਅਤੇ ਉਸ ਦੀ ਬੇਇੱਜ਼ਤੀ ਕੀਤੀ ਅਤੇ ਖਾਲੀ ਹੱਥ ਭੇਜ ਦਿੱਤਾ।

12ਉਸ ਨੇ ਇੱਕ ਹੋਰ ਤੀਜੇ ਦਾਸ ਨੂੰ ਭੇਜਿਆ ਅਤੇ ਉਹਨਾਂ ਨੇ ਉਸ ਨੂੰ ਜ਼ਖਮੀ ਕਰਕੇ ਬਾਹਰ ਸੁੱਟ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.