11ਉਸ ਨੇ ਇੱਕ ਹੋਰ ਨੌਕਰ ਨੂੰ ਭੇਜਿਆ, ਪਰ ਉਸ ਨੂੰ ਵੀ ਉਹਨਾਂ ਨੇ ਕੁੱਟਿਆ ਅਤੇ ਉਸ ਦੀ ਬੇਇੱਜ਼ਤੀ ਕੀਤੀ ਅਤੇ ਖਾਲੀ ਹੱਥ ਭੇਜ ਦਿੱਤਾ।
12ਉਸ ਨੇ ਇੱਕ ਹੋਰ ਤੀਜੇ ਦਾਸ ਨੂੰ ਭੇਜਿਆ ਅਤੇ ਉਹਨਾਂ ਨੇ ਉਸ ਨੂੰ ਜ਼ਖਮੀ ਕਰਕੇ ਬਾਹਰ ਸੁੱਟ ਦਿੱਤਾ।
13“ਤਾਂ ਬਾਗ਼ ਦੇ ਮਾਲਕ ਨੇ ਆਪਣੇ ਆਪ ਨੂੰ ਕਿਹਾ, ‘ਮੈਂ ਕੀ ਕਰਾਂ? ਮੈਂ ਆਪਣੇ ਪੁੱਤਰ ਨੂੰ ਭੇਜਾਂਗਾ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਸ਼ਾਇਦ ਉਹ ਉਸ ਦਾ ਸਤਿਕਾਰ ਕਰਨਗੇ।’
14“ਪਰ ਜਦੋਂ ਕਿਰਾਏਦਾਰਾਂ ਨੇ ਉਸ ਨੂੰ ਵੇਖਿਆ ਤਾਂ ਉਹਨਾਂ ਨੇ ਇਸ ਬਾਰੇ ਗੱਲ ਕੀਤੀ। ਉਹਨਾਂ ਨੇ ਕਿਹਾ, ‘ਇਹ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਅਤੇ ਵਿਰਾਸਤ ਸਾਡੀ ਹੋ ਜਾਵੇਗੀ।’
15ਤਾਂ ਉਹਨਾਂ ਉਸ ਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸ ਨੂੰ ਮਾਰ ਸੁੱਟਿਆ। “ਤਾਂ ਹੁਣ ਬਾਗ਼ ਦਾ ਮਾਲਕ ਉਹਨਾਂ ਨਾਲ ਕੀ ਕਰੇਂਗਾ?