12ਉਸ ਨੇ ਇੱਕ ਹੋਰ ਤੀਜੇ ਦਾਸ ਨੂੰ ਭੇਜਿਆ ਅਤੇ ਉਹਨਾਂ ਨੇ ਉਸ ਨੂੰ ਜ਼ਖਮੀ ਕਰਕੇ ਬਾਹਰ ਸੁੱਟ ਦਿੱਤਾ।
13“ਤਾਂ ਬਾਗ਼ ਦੇ ਮਾਲਕ ਨੇ ਆਪਣੇ ਆਪ ਨੂੰ ਕਿਹਾ, ‘ਮੈਂ ਕੀ ਕਰਾਂ? ਮੈਂ ਆਪਣੇ ਪੁੱਤਰ ਨੂੰ ਭੇਜਾਂਗਾ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਸ਼ਾਇਦ ਉਹ ਉਸ ਦਾ ਸਤਿਕਾਰ ਕਰਨਗੇ।’
14“ਪਰ ਜਦੋਂ ਕਿਰਾਏਦਾਰਾਂ ਨੇ ਉਸ ਨੂੰ ਵੇਖਿਆ ਤਾਂ ਉਹਨਾਂ ਨੇ ਇਸ ਬਾਰੇ ਗੱਲ ਕੀਤੀ। ਉਹਨਾਂ ਨੇ ਕਿਹਾ, ‘ਇਹ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਅਤੇ ਵਿਰਾਸਤ ਸਾਡੀ ਹੋ ਜਾਵੇਗੀ।’
15ਤਾਂ ਉਹਨਾਂ ਉਸ ਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸ ਨੂੰ ਮਾਰ ਸੁੱਟਿਆ। “ਤਾਂ ਹੁਣ ਬਾਗ਼ ਦਾ ਮਾਲਕ ਉਹਨਾਂ ਨਾਲ ਕੀ ਕਰੇਂਗਾ?
16ਉਹ ਆਵੇਗਾ ਅਤੇ ਉਹਨਾਂ ਕਿਰਾਏਦਾਰਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ਼ ਕਿਸੇ ਦੂਸਰੇ ਨੂੰ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹਨਾਂ ਨੇ ਕਿਹਾ, “ਪਰਮੇਸ਼ਵਰ ਇਸ ਤਰ੍ਹਾਂ ਕਦੇ ਨਾ ਕਰੇ!”