ਲੂਕਸ 20

ਤਾਂ ਉਹਨਾਂ ਉਸ ਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸ ਨੂੰ ਮਾਰ ਸੁੱਟਿਆ। “ਤਾਂ ਹੁਣ ਬਾਗ਼ ਦਾ ਮਾਲਕ ਉਹਨਾਂ ਨਾਲ ਕੀ ਕਰੇਂਗਾ?

Luke 20:15 (UKJV) So they cast him out of the vineyard, and killed him. What therefore shall the lord of the vineyard do unto them?

13“ਤਾਂ ਬਾਗ਼ ਦੇ ਮਾਲਕ ਨੇ ਆਪਣੇ ਆਪ ਨੂੰ ਕਿਹਾ, ‘ਮੈਂ ਕੀ ਕਰਾਂ? ਮੈਂ ਆਪਣੇ ਪੁੱਤਰ ਨੂੰ ਭੇਜਾਂਗਾ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਸ਼ਾਇਦ ਉਹ ਉਸ ਦਾ ਸਤਿਕਾਰ ਕਰਨਗੇ।’

14“ਪਰ ਜਦੋਂ ਕਿਰਾਏਦਾਰਾਂ ਨੇ ਉਸ ਨੂੰ ਵੇਖਿਆ ਤਾਂ ਉਹਨਾਂ ਨੇ ਇਸ ਬਾਰੇ ਗੱਲ ਕੀਤੀ। ਉਹਨਾਂ ਨੇ ਕਿਹਾ, ‘ਇਹ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਅਤੇ ਵਿਰਾਸਤ ਸਾਡੀ ਹੋ ਜਾਵੇਗੀ।’

15ਤਾਂ ਉਹਨਾਂ ਉਸ ਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸ ਨੂੰ ਮਾਰ ਸੁੱਟਿਆ। “ਤਾਂ ਹੁਣ ਬਾਗ਼ ਦਾ ਮਾਲਕ ਉਹਨਾਂ ਨਾਲ ਕੀ ਕਰੇਂਗਾ?

16ਉਹ ਆਵੇਗਾ ਅਤੇ ਉਹਨਾਂ ਕਿਰਾਏਦਾਰਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ਼ ਕਿਸੇ ਦੂਸਰੇ ਨੂੰ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹਨਾਂ ਨੇ ਕਿਹਾ, “ਪਰਮੇਸ਼ਵਰ ਇਸ ਤਰ੍ਹਾਂ ਕਦੇ ਨਾ ਕਰੇ!”

17ਯਿਸ਼ੂ ਨੇ ਉਹਨਾਂ ਵੱਲ ਸਿੱਧਾ ਵੇਖਿਆ ਅਤੇ ਪੁੱਛਿਆ, “ਫਿਰ ਇਸ ਲਿਖੇ ਹੋਏ ਸ਼ਬਦ ਦਾ ਕੀ ਅਰਥ ਹੈ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ ਉਹੀ ਖੂੰਜੇ ਦਾ ਪੱਥਰ ਬਣ ਗਿਆ’?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.