ਲੂਕਸ 20

ਉਹ ਆਵੇਗਾ ਅਤੇ ਉਹਨਾਂ ਕਿਰਾਏਦਾਰਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ਼ ਕਿਸੇ ਦੂਸਰੇ ਨੂੰ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹਨਾਂ ਨੇ ਕਿਹਾ, “ਪਰਮੇਸ਼ਵਰ ਇਸ ਤਰ੍ਹਾਂ ਕਦੇ ਨਾ ਕਰੇ!”

Luke 20:16 (UKJV) He shall come and destroy these husbandmen, and shall give the vineyard to others. And when they heard it, they said, God forbid.

14“ਪਰ ਜਦੋਂ ਕਿਰਾਏਦਾਰਾਂ ਨੇ ਉਸ ਨੂੰ ਵੇਖਿਆ ਤਾਂ ਉਹਨਾਂ ਨੇ ਇਸ ਬਾਰੇ ਗੱਲ ਕੀਤੀ। ਉਹਨਾਂ ਨੇ ਕਿਹਾ, ‘ਇਹ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਅਤੇ ਵਿਰਾਸਤ ਸਾਡੀ ਹੋ ਜਾਵੇਗੀ।’

15ਤਾਂ ਉਹਨਾਂ ਉਸ ਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸ ਨੂੰ ਮਾਰ ਸੁੱਟਿਆ। “ਤਾਂ ਹੁਣ ਬਾਗ਼ ਦਾ ਮਾਲਕ ਉਹਨਾਂ ਨਾਲ ਕੀ ਕਰੇਂਗਾ?

16ਉਹ ਆਵੇਗਾ ਅਤੇ ਉਹਨਾਂ ਕਿਰਾਏਦਾਰਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ਼ ਕਿਸੇ ਦੂਸਰੇ ਨੂੰ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹਨਾਂ ਨੇ ਕਿਹਾ, “ਪਰਮੇਸ਼ਵਰ ਇਸ ਤਰ੍ਹਾਂ ਕਦੇ ਨਾ ਕਰੇ!”

17ਯਿਸ਼ੂ ਨੇ ਉਹਨਾਂ ਵੱਲ ਸਿੱਧਾ ਵੇਖਿਆ ਅਤੇ ਪੁੱਛਿਆ, “ਫਿਰ ਇਸ ਲਿਖੇ ਹੋਏ ਸ਼ਬਦ ਦਾ ਕੀ ਅਰਥ ਹੈ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ ਉਹੀ ਖੂੰਜੇ ਦਾ ਪੱਥਰ ਬਣ ਗਿਆ’?

18ਹਰ ਕੋਈ ਜਿਹੜਾ ਉਸ ਪੱਥਰ ਤੇ ਡਿੱਗੇਗਾ ਟੁੱਟ ਜਾਵੇਗਾ। ਜਿਸ ਕਿਸੇ ਉੱਤੇ ਇਹ ਪੱਥਰ ਡਿੱਗੇਗਾ ਉਸ ਨੂੰ ਪੀਹ ਦੇਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.