1ਇੱਕ ਦਿਨ ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਲੋਕਾਂ ਨੂੰ ਸਿੱਖਿਆ ਦੇ ਰਹੇ ਅਤੇ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਹੇ ਸੀ, ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਨਾਲ ਮਿਲ ਕੇ ਯਹੂਦੀ ਬਜ਼ੁਰਗ ਉਸ ਦੇ ਕੋਲ ਆਏ।
2ਉਹਨਾਂ ਨੇ ਕਿਹਾ, ਸਾਨੂੰ ਦੱਸੋ ਕਿ ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਸੀ, “ਕਿ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”
3ਉਸ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਪ੍ਰਸ਼ਨ ਪੁੱਛਦਾ ਹਾਂ: ਮੈਨੂੰ ਦੱਸੋ,
4ਯੋਹਨ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”