ਲੂਕਸ 20

ਕੀ ਸਾਡੇ ਲਈ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?”

Luke 20:22 (UKJV) Is it lawful for us to give tribute unto Caesar, or no?

20ਯਿਸ਼ੂ ਉੱਤੇ ਨਿਗਰਾਨੀ ਰੱਖਦਿਆਂ, ਉਹਨਾਂ ਨੇ ਆਪਣੇ ਜਾਸੂਸਾਂ ਨੂੰ ਪ੍ਰਭੂ ਯਿਸ਼ੂ ਕੋਲ ਭੇਜਿਆ ਤਾਂ ਜੋ ਉਹ ਧਰਮ ਦੇ ਬਹਾਨੇ ਪ੍ਰਭੂ ਯਿਸ਼ੂ ਨੂੰ ਆਪਣੀ ਕਿਸੇ ਗੱਲ ਵਿੱਚ ਫਸਾਉਣ। ਤਾਂ ਜੋ ਉਹ ਉਹਨਾਂ ਨੂੰ ਰਾਜਪਾਲ ਦੇ ਅਧਿਕਾਰ ਦੇ ਹਵਾਲੇ ਕਰ ਦੇਣ।

21ਤਾਂ ਜਾਸੂਸਾਂ ਨੇ ਉਹਨਾਂ ਨੂੰ ਪੁੱਛਿਆ: “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਸਹੀ ਬੋਲਦੇ ਹੋ ਅਤੇ ਸਿਖਾਉਂਦੇ ਹੋ ਅਤੇ ਤੁਸੀਂ ਪੱਖਪਾਤ ਨਹੀਂ ਕਰਦੇ, ਪਰ ਸੱਚਾਈ ਦੇ ਅਨੁਸਾਰ ਪਰਮੇਸ਼ਵਰ ਦੇ ਰਾਹ ਦੀ ਸਿਖਲਾਈ ਦਿੰਦੇ ਹੋ।

22ਕੀ ਸਾਡੇ ਲਈ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?”

23ਯਿਸ਼ੂ ਨੇ ਉਹਨਾਂ ਦੀ ਚਤਰਾਈ ਵੇਖੀ ਅਤੇ ਉਹਨਾਂ ਨੂੰ ਕਿਹਾ,

24“ਮੈਨੂੰ ਇੱਕ ਦੀਨਾਰ ਵਿਖਾਓ। ਇਸ ਉੱਤੇ ਕਿਸ ਦੀ ਤਸਵੀਰ ਅਤੇ ਲਿਖਤ ਹੈ?” ਉਹਨਾਂ ਨੇ ਜਵਾਬ ਦਿੱਤਾ, “ਕੈਸਰ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.