21ਤਾਂ ਜਾਸੂਸਾਂ ਨੇ ਉਹਨਾਂ ਨੂੰ ਪੁੱਛਿਆ: “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਸਹੀ ਬੋਲਦੇ ਹੋ ਅਤੇ ਸਿਖਾਉਂਦੇ ਹੋ ਅਤੇ ਤੁਸੀਂ ਪੱਖਪਾਤ ਨਹੀਂ ਕਰਦੇ, ਪਰ ਸੱਚਾਈ ਦੇ ਅਨੁਸਾਰ ਪਰਮੇਸ਼ਵਰ ਦੇ ਰਾਹ ਦੀ ਸਿਖਲਾਈ ਦਿੰਦੇ ਹੋ।
22ਕੀ ਸਾਡੇ ਲਈ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?”
23ਯਿਸ਼ੂ ਨੇ ਉਹਨਾਂ ਦੀ ਚਤਰਾਈ ਵੇਖੀ ਅਤੇ ਉਹਨਾਂ ਨੂੰ ਕਿਹਾ,
24“ਮੈਨੂੰ ਇੱਕ ਦੀਨਾਰ ਵਿਖਾਓ। ਇਸ ਉੱਤੇ ਕਿਸ ਦੀ ਤਸਵੀਰ ਅਤੇ ਲਿਖਤ ਹੈ?” ਉਹਨਾਂ ਨੇ ਜਵਾਬ ਦਿੱਤਾ, “ਕੈਸਰ।”
25ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆ ਹਨ ਕੈਸਰ ਨੂੰ ਦਿਓ, ਅਤੇ ਜਿਹੜੀਆਂ ਪਰਮੇਸ਼ਵਰ ਦੀਆਂ ਹਨ ਉਹ ਪਰਮੇਸ਼ਵਰ ਨੂੰ ਦਿਓ।”