27ਕੁਝ ਸਦੂਕੀ, ਜਿਹੜੇ ਆਖਦੇ ਹਨ ਕਿ ਪੁਨਰ-ਉਥਾਨ ਨਹੀਂ ਹੈ, ਯਿਸ਼ੂ ਦੇ ਕੋਲ ਆਏ ਅਤੇ ਪ੍ਰਸ਼ਨ ਕਰਨ ਲੱਗੇ।
28ਉਹਨਾਂ ਨੇ ਕਿਹਾ, “ਗੁਰੂ ਜੀ, ਮੋਸ਼ੇਹ ਨੇ ਸਾਡੇ ਲਈ ਲਿਖਿਆ ਸੀ ਕਿ ਜੇ ਕਿਸੇ ਮਨੁੱਖ ਦਾ ਭਰਾ ਬੇ-ਔਲਾਦ ਮਰ ਜਾਵੇ, ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।
29ਹੁਣ ਸੱਤ ਭਰਾ ਸਨ, ਪਹਿਲੇ ਭਰਾ ਨੇ ਇੱਕ ਔਰਤ ਨਾਲ ਵਿਆਹ ਕਰਵਾ ਲਿਆ ਅਤੇ ਬੇ-ਔਲਾਦ ਮਰ ਗਿਆ।
30ਫਿਰ ਦੂਸਰੇ ਭਰਾ ਨੇ
31ਫਿਰ ਤੀਜੇ ਭਰਾ ਨੇ ਉਸ ਨਾਲ ਵਿਆਹ ਕਰਵਾ ਲਿਆ ਅਤੇ ਉਸੇ ਤਰ੍ਹਾਂ ਉਹ ਸੱਤੇ ਬੇ-ਔਲਾਦ ਹੀ ਮਰ ਗਏ।