2ਉਹਨਾਂ ਨੇ ਕਿਹਾ, ਸਾਨੂੰ ਦੱਸੋ ਕਿ ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਸੀ, “ਕਿ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”
3ਉਸ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਪ੍ਰਸ਼ਨ ਪੁੱਛਦਾ ਹਾਂ: ਮੈਨੂੰ ਦੱਸੋ,
4ਯੋਹਨ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”
5ਉਹ ਆਪਸ ਵਿੱਚ ਇਸ ਬਾਰੇ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਆਖੀਏ, ‘ਸਵਰਗ ਤੋਂ,’ ਤਾਂ ਉਹ ਪੁੱਛੇਗਾ, ‘ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’ ”
6ਪਰ ਜੇ ਅਸੀਂ ਕਹਿੰਦੇ ਹਾਂ, ਮਨੁੱਖ ਵੱਲੋਂ, ਤਾਂ ਸਾਰੇ ਲੋਕ ਸਾਨੂੰ ਪੱਥਰ ਮਾਰ ਦੇਣਗੇ, ਕਿਉਂਕਿ ਉਹਨਾਂ ਨੂੰ ਪੱਕਾ ਯਕੀਨ ਹੈ ਕਿ ਯੋਹਨ ਇੱਕ ਨਬੀ ਸੀ।