6ਪਰ ਜੇ ਅਸੀਂ ਕਹਿੰਦੇ ਹਾਂ, ਮਨੁੱਖ ਵੱਲੋਂ, ਤਾਂ ਸਾਰੇ ਲੋਕ ਸਾਨੂੰ ਪੱਥਰ ਮਾਰ ਦੇਣਗੇ, ਕਿਉਂਕਿ ਉਹਨਾਂ ਨੂੰ ਪੱਕਾ ਯਕੀਨ ਹੈ ਕਿ ਯੋਹਨ ਇੱਕ ਨਬੀ ਸੀ।
7ਤਾਂ ਉਹਨਾਂ ਨੇ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਸੀ।”
8ਯਿਸ਼ੂ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਕੰਮ ਕਰ ਰਿਹਾ ਹਾਂ।”
9ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ: “ਇੱਕ ਆਦਮੀ ਨੇ ਅੰਗੂਰੀ ਬਾਗ਼ ਲਾਇਆ ਅਤੇ ਕੁਝ ਕਿਸਾਨਾਂ ਨੂੰ ਕਿਰਾਏ ਤੇ ਦਿੱਤਾ ਅਤੇ ਆਪ ਲੰਬੀ ਯਾਤਰਾ ਤੇ ਚਲਾ ਗਿਆ।
10ਵਾਢੀ ਵੇਲੇ ਉਸਨੇ ਇੱਕ ਨੌਕਰ ਨੂੰ ਉਸ ਕਿਰਾਏਦਾਰ ਕੋਲ ਭੇਜਿਆ ਤਾਂ ਜੋ ਉਹ ਉਸ ਨੂੰ ਬਾਗ਼ ਦਾ ਕੁਝ ਫ਼ਲ ਦੇਣ। ਪਰ ਕਿਰਾਏਦਾਰਾਂ ਨੇ ਉਸ ਨੂੰ ਕੁੱਟਿਆ ਅਤੇ ਖਾਲੀ ਹੱਥ ਭੇਜ ਦਿੱਤਾ।