ਲੂਕਸ 20

ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ: “ਇੱਕ ਆਦਮੀ ਨੇ ਅੰਗੂਰੀ ਬਾਗ਼ ਲਾਇਆ ਅਤੇ ਕੁਝ ਕਿਸਾਨਾਂ ਨੂੰ ਕਿਰਾਏ ਤੇ ਦਿੱਤਾ ਅਤੇ ਆਪ ਲੰਬੀ ਯਾਤਰਾ ਤੇ ਚਲਾ ਗਿਆ।

Luke 20:9 (UKJV) Then began he to speak to the people this parable; A certain man planted a vineyard, and let it forth to husbandmen, and went into a far country for a long time.

7ਤਾਂ ਉਹਨਾਂ ਨੇ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਸੀ।”

8ਯਿਸ਼ੂ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਕੰਮ ਕਰ ਰਿਹਾ ਹਾਂ।”

9ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ: “ਇੱਕ ਆਦਮੀ ਨੇ ਅੰਗੂਰੀ ਬਾਗ਼ ਲਾਇਆ ਅਤੇ ਕੁਝ ਕਿਸਾਨਾਂ ਨੂੰ ਕਿਰਾਏ ਤੇ ਦਿੱਤਾ ਅਤੇ ਆਪ ਲੰਬੀ ਯਾਤਰਾ ਤੇ ਚਲਾ ਗਿਆ।

10ਵਾਢੀ ਵੇਲੇ ਉਸਨੇ ਇੱਕ ਨੌਕਰ ਨੂੰ ਉਸ ਕਿਰਾਏਦਾਰ ਕੋਲ ਭੇਜਿਆ ਤਾਂ ਜੋ ਉਹ ਉਸ ਨੂੰ ਬਾਗ਼ ਦਾ ਕੁਝ ਫ਼ਲ ਦੇਣ। ਪਰ ਕਿਰਾਏਦਾਰਾਂ ਨੇ ਉਸ ਨੂੰ ਕੁੱਟਿਆ ਅਤੇ ਖਾਲੀ ਹੱਥ ਭੇਜ ਦਿੱਤਾ।

11ਉਸ ਨੇ ਇੱਕ ਹੋਰ ਨੌਕਰ ਨੂੰ ਭੇਜਿਆ, ਪਰ ਉਸ ਨੂੰ ਵੀ ਉਹਨਾਂ ਨੇ ਕੁੱਟਿਆ ਅਤੇ ਉਸ ਦੀ ਬੇਇੱਜ਼ਤੀ ਕੀਤੀ ਅਤੇ ਖਾਲੀ ਹੱਥ ਭੇਜ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.