8ਯਿਸ਼ੂ ਨੇ ਜਵਾਬ ਦਿੱਤਾ: “ਚੌਕਸ ਰਹੋ ਕਿ ਤੁਸੀਂ ਧੋਖਾ ਨਾ ਖਾਓ। ਬਹੁਤ ਸਾਰੇ ਮੇਰੇ ਨਾਮ ਤੇ ਆਉਣਗੇ ਅਤੇ ਦਾਅਵਾ ਕਰਨਗੇ, ‘ਮੈਂ ਉਹ ਹਾਂ,’ ਅਤੇ, ‘ਸਮਾਂ ਨੇੜੇ ਹੈ।’ ਪਰ ਤੁਸੀਂ ਉਹਨਾਂ ਦੇ ਪਿੱਛੇ ਨਾ ਚੱਲਣਾ।
9ਜਦੋਂ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ। ਇਹ ਸਭ ਕੁਝ ਪਹਿਲਾਂ ਹੋਣਾ ਜ਼ਰੂਰੀ ਹੈ ਪਰ ਫਿਰ ਵੀ ਇਸ ਤੋਂ ਤੁਰੰਤ ਬਾਅਦ ਅੰਤ ਨਹੀਂ ਆਵੇਗਾ।”
10ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।
11ਬਹੁਤ ਸਾਰੇ ਸਥਾਨਾਂ ਤੇ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਮਹਾਂਂਮਾਰੀਆਂ ਆਉਣਗੀਆਂ। ਭਿਆਨਕ ਘਟਨਾਵਾਂ ਹੋਣਗੀਆਂ ਅਤੇ ਅਕਾਸ਼ ਵਿੱਚੋਂ ਵੱਡੇ ਚਿੰਨ੍ਹ ਵਿਖਣਗੇ।
12“ਪਰ ਇਸ ਸਭ ਤੋਂ ਪਹਿਲਾਂ, ਉਹ ਤੁਹਾਨੂੰ ਫੜ ਲੈਣਗੇ ਅਤੇ ਤੁਹਾਨੂੰ ਸਤਾਉਣਗੇ। ਉਹ ਤੁਹਾਨੂੰ ਪ੍ਰਾਰਥਨਾ ਸਥਾਨਾਂ ਦੇ ਹਵਾਲੇ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ ਅਤੇ ਤੁਹਾਨੂੰ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਰਾਜਪਾਲਾਂ ਦੇ ਹੱਥਾਂ ਵਿੱਚ ਸੌਂਪ ਦਿੱਤਾ ਜਾਵੇਗਾ।”