10ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।
11ਬਹੁਤ ਸਾਰੇ ਸਥਾਨਾਂ ਤੇ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਮਹਾਂਂਮਾਰੀਆਂ ਆਉਣਗੀਆਂ। ਭਿਆਨਕ ਘਟਨਾਵਾਂ ਹੋਣਗੀਆਂ ਅਤੇ ਅਕਾਸ਼ ਵਿੱਚੋਂ ਵੱਡੇ ਚਿੰਨ੍ਹ ਵਿਖਣਗੇ।
12“ਪਰ ਇਸ ਸਭ ਤੋਂ ਪਹਿਲਾਂ, ਉਹ ਤੁਹਾਨੂੰ ਫੜ ਲੈਣਗੇ ਅਤੇ ਤੁਹਾਨੂੰ ਸਤਾਉਣਗੇ। ਉਹ ਤੁਹਾਨੂੰ ਪ੍ਰਾਰਥਨਾ ਸਥਾਨਾਂ ਦੇ ਹਵਾਲੇ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ ਅਤੇ ਤੁਹਾਨੂੰ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਰਾਜਪਾਲਾਂ ਦੇ ਹੱਥਾਂ ਵਿੱਚ ਸੌਂਪ ਦਿੱਤਾ ਜਾਵੇਗਾ।”
13ਅਤੇ ਇਸ ਦੇ ਨਤੀਜੇ ਵਜੋਂ ਤੁਹਾਨੂੰ ਮੇਰੀ ਗਵਾਹੀ ਦੇਣ ਦਾ ਮੌਕਾ ਮਿਲੇਗਾ।
14ਪਰ ਪਹਿਲਾਂ ਤੋਂ ਹੀ ਆਪਣਾ ਮਨ ਬਣਾ ਲਓ ਕਿ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣਾ ਬਚਾਅ ਕਿਵੇਂ ਕਰੋਗੇ।