ਲੂਕਸ 21

ਕਿਉਂਕਿ ਮੈਂ ਤੁਹਾਨੂੰ ਉਹ ਸ਼ਬਦ ਅਤੇ ਬੁੱਧ ਦੇਵਾਂਗਾ, ਜਿਸ ਦਾ ਨਾ ਤਾਂ ਤੁਹਾਡੇ ਵਿਰੋਧੀ ਸਾਹਮਣਾ ਕਰ ਸਕਣਗੇ ਅਤੇ ਨਾ ਹੀ ਇਨਕਾਰ ਕਰਨ ਦੇ ਯੋਗ ਹੋ ਸਕਣਗੇ।

Luke 21:15 (UKJV) For I will give you a mouth and wisdom, which all your adversaries shall not be able to gainsay nor resist.

13ਅਤੇ ਇਸ ਦੇ ਨਤੀਜੇ ਵਜੋਂ ਤੁਹਾਨੂੰ ਮੇਰੀ ਗਵਾਹੀ ਦੇਣ ਦਾ ਮੌਕਾ ਮਿਲੇਗਾ।

14ਪਰ ਪਹਿਲਾਂ ਤੋਂ ਹੀ ਆਪਣਾ ਮਨ ਬਣਾ ਲਓ ਕਿ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣਾ ਬਚਾਅ ਕਿਵੇਂ ਕਰੋਗੇ।

15ਕਿਉਂਕਿ ਮੈਂ ਤੁਹਾਨੂੰ ਉਹ ਸ਼ਬਦ ਅਤੇ ਬੁੱਧ ਦੇਵਾਂਗਾ, ਜਿਸ ਦਾ ਨਾ ਤਾਂ ਤੁਹਾਡੇ ਵਿਰੋਧੀ ਸਾਹਮਣਾ ਕਰ ਸਕਣਗੇ ਅਤੇ ਨਾ ਹੀ ਇਨਕਾਰ ਕਰਨ ਦੇ ਯੋਗ ਹੋ ਸਕਣਗੇ।

16ਤੁਹਾਡੇ ਮਾਪਿਆਂ, ਭਰਾਵਾਂ, ਭੈਣਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੁਆਰਾ ਵੀ ਤੁਹਾਨੂੰ ਧੋਖਾ ਦਿੱਤਾ ਜਾਵੇਗਾ ਅਤੇ ਉਹ ਤੁਹਾਡੇ ਵਿੱਚੋਂ ਕੁਝ ਨੂੰ ਮਾਰ ਦੇਣਗੇ।

17ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਡੇ ਨਾਲ ਵੈਰ ਰੱਖਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.