16ਤੁਹਾਡੇ ਮਾਪਿਆਂ, ਭਰਾਵਾਂ, ਭੈਣਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੁਆਰਾ ਵੀ ਤੁਹਾਨੂੰ ਧੋਖਾ ਦਿੱਤਾ ਜਾਵੇਗਾ ਅਤੇ ਉਹ ਤੁਹਾਡੇ ਵਿੱਚੋਂ ਕੁਝ ਨੂੰ ਮਾਰ ਦੇਣਗੇ।
17ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਡੇ ਨਾਲ ਵੈਰ ਰੱਖਣਗੇ।
18ਪਰ ਤੁਹਾਡੇ ਸਿਰ ਦਾ ਇੱਕ ਵਾਲ ਵੀ ਨਾਸ਼ ਨਹੀਂ ਹੋਵੇਗਾ।
19ਦ੍ਰਿੜ ਰਹੋ ਅਤੇ ਤੁਸੀਂ ਜ਼ਿੰਦਗੀ ਨੂੰ ਜਿੱਤ ਲਵੋਂਗੇ।
20“ਜਦੋਂ ਤੁਸੀਂ ਦੇਖੋਗੇ ਯੇਰੂਸ਼ਲੇਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਹੈ ਤਾਂ ਤੁਸੀਂ ਜਾਣ ਜਾਵੋਂਗੇ ਕਿ ਇਸ ਦਾ ਵਿਨਾਸ਼ ਨੇੜੇ ਹੈ।”