20“ਜਦੋਂ ਤੁਸੀਂ ਦੇਖੋਗੇ ਯੇਰੂਸ਼ਲੇਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਹੈ ਤਾਂ ਤੁਸੀਂ ਜਾਣ ਜਾਵੋਂਗੇ ਕਿ ਇਸ ਦਾ ਵਿਨਾਸ਼ ਨੇੜੇ ਹੈ।”
21ਤਦ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ, ਜੋ ਸ਼ਹਿਰ ਵਿੱਚ ਹਨ ਉਹ ਬਾਹਰ ਨਿਕਲ ਜਾਣ ਅਤੇ ਤਦ ਜਿਹੜੇ ਦੇਸ਼ ਵਿੱਚ ਹਨ ਉਹ ਸ਼ਹਿਰ ਵਿੱਚ ਦਾਖਲ ਨਾ ਹੋਣ।
22ਕਿਉਂਕਿ ਇਹ ਬਦਲਾ ਲੈਣ ਦਾ ਸਮਾਂ ਹੋਵੇਗਾ ਕਿ ਉਹ ਸਭ ਜੋ ਲੇਖਾਂ ਵਿੱਚ ਪਹਿਲਾਂ ਲਿਖਿਆ ਹੋਇਆ ਹੈ, ਉਹ ਪੂਰਾ ਹੋ ਜਾਵੇ।
23ਉਹਨਾਂ ਦਿਨਾਂ ਵਿੱਚ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਇਹ ਸਭ ਕਿੰਨਾ ਭਿਆਨਕ ਹੋਵੇਗਾ! ਕਿਉਂਕਿ ਇਹ ਮਨੁੱਖਾਂ ਉੱਤੇ ਕ੍ਰੋਧ ਦਾ ਸਮਾਂ ਅਤੇ ਧਰਤੀ ਉੱਤੇ ਇੱਕ ਮਹਾਨ ਸੰਕਟ ਦਾ ਸਮਾਂ ਹੋਵੇਗਾ।
24ਉਹ ਤਲਵਾਰ ਨਾਲ ਮਾਰੇ ਜਾਣਗੇ, ਹੋਰ ਕੌਮਾਂ ਉਹਨਾਂ ਨੂੰ ਗ਼ੁਲਾਮ ਬਣਾ ਲੈਣਗੀਆਂ। ਜਦੋਂ ਤੱਕ ਗ਼ੈਰ-ਯਹੂਦੀਆਂ ਦਾ ਸਮਾਂ ਪੂਰਾ ਨਹੀਂ ਹੁੰਦਾ, ਯੇਰੂਸ਼ਲੇਮ ਦਾ ਸ਼ਹਿਰ ਗ਼ੈਰ-ਯਹੂਦੀਆਂ ਦੁਆਰਾ ਮਿੱਧਿਆ ਜਾਵੇਗਾ।