24ਉਹ ਤਲਵਾਰ ਨਾਲ ਮਾਰੇ ਜਾਣਗੇ, ਹੋਰ ਕੌਮਾਂ ਉਹਨਾਂ ਨੂੰ ਗ਼ੁਲਾਮ ਬਣਾ ਲੈਣਗੀਆਂ। ਜਦੋਂ ਤੱਕ ਗ਼ੈਰ-ਯਹੂਦੀਆਂ ਦਾ ਸਮਾਂ ਪੂਰਾ ਨਹੀਂ ਹੁੰਦਾ, ਯੇਰੂਸ਼ਲੇਮ ਦਾ ਸ਼ਹਿਰ ਗ਼ੈਰ-ਯਹੂਦੀਆਂ ਦੁਆਰਾ ਮਿੱਧਿਆ ਜਾਵੇਗਾ।
25“ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ। ਧਰਤੀ ਉੱਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਹੋਵੇਗੀ। ਗਰਜਦੇ ਸਮੁੰਦਰ ਦੀਆਂ ਲਹਿਰਾਂ ਕਾਰਨ ਲੋਕ ਘਬਰਾ ਜਾਣਗੇ।
26ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
27ਉਸ ਵੇਲੇ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
28ਜਦੋਂ ਇਹ ਚੀਜ਼ਾਂ ਹੋਣ ਲੱਗਣ ਤਾਂ ਉੱਠੋ ਅਤੇ ਆਪਣੇ ਸਿਰ ਉੱਚੇ ਕਰੋ, ਕਿਉਂਕਿ ਤੁਹਾਡੀ ਮੁਕਤੀ ਨੇੜੇ ਆ ਰਹੀ ਹੈ।”