26ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
27ਉਸ ਵੇਲੇ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
28ਜਦੋਂ ਇਹ ਚੀਜ਼ਾਂ ਹੋਣ ਲੱਗਣ ਤਾਂ ਉੱਠੋ ਅਤੇ ਆਪਣੇ ਸਿਰ ਉੱਚੇ ਕਰੋ, ਕਿਉਂਕਿ ਤੁਹਾਡੀ ਮੁਕਤੀ ਨੇੜੇ ਆ ਰਹੀ ਹੈ।”
29ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ: “ਹੰਜ਼ੀਰ ਦੇ ਰੁੱਖ ਅਤੇ ਹੋਰ ਦਰੱਖਤਾਂ ਨੂੰ ਵੇਖੋ।
30ਜਦੋਂ ਉਹਨਾਂ ਉੱਤੇ ਪੱਤੇ ਉੱਗਦੇ ਹਨ, ਤੁਸੀਂ ਆਪਣੇ ਆਪ ਵਿੱਚ ਜਾਣ ਲੈਂਦੇ ਹੋ ਕਿ ਗਰਮੀ ਨੇੜੇ ਹੈ।