33ਸਵਰਗ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਸ਼ਬਦ ਕਦੇ ਵੀ ਨਹੀਂ ਟਲਣਗੇ।
34“ਸਾਵਧਾਨ ਰਹੋ ਜ਼ਿੰਦਗੀ ਨਾਲ ਜੁੜੀਆਂ ਚਿੰਤਾਵਾਂ, ਦੁਰਘਟਨਾਵਾਂ ਅਤੇ ਸ਼ਰਾਬੀ ਹੋਣ ਕਾਰਨ ਤੁਹਾਡਾ ਦਿਲ ਆਲਸੀ ਨਾ ਹੋ ਜਾਵੇ ਅਤੇ ਉਹ ਦਿਨ ਅਚਾਨਕ ਤੁਹਾਡੇ ਉੱਤੇ ਫਾਹੀ ਵਾਂਗ ਆ ਜਾਵੇ।
35ਕਿਉਂਕਿ ਉਹ ਦਿਨ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ।
36ਹਮੇਸ਼ਾ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਜੋ ਕੁਝ ਵਾਪਰ ਰਿਹਾ ਹੈ ਉਸ ਵਿੱਚੋਂ ਬਚ ਕੇ ਨਿਕਲ ਸਕੋਂ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹ ਸਕੋ।”
37ਹਰ ਦਿਨ ਯਿਸ਼ੂ ਹੈਕਲ ਵਿੱਚ ਸਿੱਖਿਆ ਦਿੰਦੇ ਸੀ ਅਤੇ ਹਰ ਸ਼ਾਮ ਨੂੰ ਉਹ ਜ਼ੈਤੂਨ ਦੇ ਪਹਾੜ ਉੱਤੇ ਜਾ ਕੇ ਪ੍ਰਾਰਥਨਾ ਕਰਦੇ ਹੋਏ ਰਾਤ ਕੱਟਦੇ ਸੀ।